JALANDHAR WEATHER

ਪਿੰਡ ਸਾਗਰਾ ਵਿਖੇ ਦੁਕਾਨਦਾਰ ਨੂੰ 4 ਅਣਪਛਾਤਿਆਂ ਮਾਰੀਆਂ ਗੋਲੀਆਂ, ਗੰਭੀਰ ਜ਼ਖਮੀ

ਦਸੂਹਾ, 27 ਜੁਲਾਈ (ਕੌਸ਼ਲ)-ਦਸੂਹਾ ਦੇ ਪਿੰਡ ਸਾਗਰਾ ਵਿਖੇ 4 ਅਣਪਛਾਤੇ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਇਕ ਦੁਕਾਨਦਾਰ ਉਤੇ ਜਾਨਲੇਵਾ ਹਮਲਾ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜ਼ਿਕਰਯੋਗ ਹੈ ਕਿ ਕਰੀਬ 8:30 ਵਜੇ ਅੰਮ੍ਰਿਤਪਾਲ ਸਿੰਘ ਵਾਸੀ ਪਿੰਡ ਸਾਗਰਾ ਜੋ ਕਿ ਆਟਾ ਚੱਕੀ ਦਾ ਕੰਮ ਕਰਦਾ ਹੈ, ਜਦੋਂ ਉਹ ਆਪਣੀ ਕਰਿਆਨੇ ਦੀ ਦੁਕਾਨ ਉਤੇ ਆ ਕੇ ਬਾਹਰ ਖੜ੍ਹਾ ਹੋਇਆ ਤਾਂ ਅਚਾਨਕ ਆਏ ਚਾਰ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਪਹਿਲਾਂ ਉਨ੍ਹਾਂ ਉਤੇ ਕਿਰਪਾਨ ਨਾਲ ਵਾਰ ਕੀਤਾ ਗਿਆ ਉਪਰੰਤ ਉਨ੍ਹਾਂ ਉਤੇ ਕਰੀਬ 4-5 ਫਾਇਰ ਕੀਤੇ ਗਏ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਪੱਟ ਵਿਚ ਗੋਲੀ ਲੱਗ ਗਈ ਅਤੇ ਪਿੰਡ ਵਾਸੀਆਂ ਨੇ ਤੁਰੰਤ ਅੰਮ੍ਰਿਤਪਾਲ ਸਿੰਘ ਨੂੰ ਸਿਵਲ ਹਸਪਤਾਲ ਵਿਖੇ ਪਹੁੰਚਾਇਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ