ਉਲੰਪੀਅਨ ਗਗਨ ਅਜੀਤ ਸਿੰਘ ਨੇ ਮਲੇਰਕੋਟਲਾ ਦੇ ਜ਼ਿਲ੍ਹਾ ਪੁਲਿਸ ਮੁਖੀ ਵਜੋਂ ਅਹੁਦਾ ਸੰਭਾਲਿਆ
ਮਲੇਰਕੋਟਲਾ, 3 ਅਗਸਤ (ਮੁਹੰਮਦ ਹਨੀਫ਼ ਥਿੰਦ)-ਰਿਆਸਤੀ ਸ਼ਹਿਰ ਮਲੇਰਕੋਟਲਾ ਵਿਖੇ ਨਵੇਂ ਜ਼ਿਲ੍ਹਾ ਪੁਲਿਸ ਮੁਖੀ ਉਲੰਪੀਅਨ ਜਨਾਬ ਗਗਨ ਅਜੀਤ ਸਿੰਘ (ਪੀ.ਪੀ.ਐਸ.) ਨੇ ਮਲੇਰਕੋਟਲਾ ਦੇ ਬਤੌਰ ਜ਼ਿਲ੍ਹਾ ਪੁਲਿਸ ਮੁਖੀ ਵਜੋਂ ਅੱਜ ਸ਼ਾਮ ਵੇਲੇ ਆਪਣਾ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਤੋਂ ਪਹਿਲਾਂ ਐਸ.ਪੀ.ਐਚ. ਸ਼੍ਰੀਮਤੀ ਸਵਰਨਜੀਤ ਕੌਰ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।