JALANDHAR WEATHER

ਮਹਿਲਾ ਐਸ.ਐਚ.ਓ. 'ਤੇ ਜਾਨਲੇਵਾ ਹਮਲਾ ਕਰਨ ਵਾਲਾ ਫੌਜੀ ਕਾਬੂ

ਵੇਰਕਾ, 3 ਅਗਸਤ (ਪਰਮਜੀਤ ਸਿੰਘ ਬੱਗਾ)-ਅੰਮ੍ਰਿਤਸਰ ਦੇ ਥਾਣਾ ਵੇਰਕਾ ਵਿਖੇ ਤਾਇਨਾਤ ਮਹਿਲਾ ਥਾਣਾ ਮੁਖੀ ਇੰਸਪੈਕਟਰ ਅਮਨਜੋਤ ਕੌਰ ਉਤੇ ਅੰਮ੍ਰਿਤਸਰ-ਬਟਾਲਾ ਸੜਕੀ ਮਾਰਗ ਉਤੇ ਪੈਂਦੇ ਅੱਡਾ ਮੂਧਲ ਵਿਖੇ ਜਾਨਲੇਵਾ ਹਮਲਾ ਕਰਨ ਵਾਲਿਆਂ ਵਿਚ ਮੁੱਖ ਦੋਸ਼ੀ ਛੁੱਟੀ ਉਤੇ ਆਏ ਫੌਜੀ ਸੁਖਜੀਤ ਸਿੰਘ ਵਾਸੀ ਪਿੰਡ ਲੁੱਧੜ ਨੂੰ ਪੁਲਿਸ ਨੇ ਛਾਪੇਮਾਰੀ ਕਰਕੇ ਗ੍ਰਿਫਤਾਰ ਕਰ ਲਿਆ ਹੈ ਅਤੇ ਇਸਦੇ ਬਾਕੀ ਸਾਥੀਆਂ ਦੀ ਭਾਲ ਵਿਚ ਪੁਲਿਸ ਦੀਆਂ ਟੀਮਾਂ ਵਲੋਂ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ। ਡੀ. ਸੀ. ਪੀ. ਹਰਪ੍ਰੀਤ ਸਿੰਘ ਮੰਡੇਰ ਨੇ ਉਕਤ ਗ੍ਰਿਫਤਾਰੀ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਬਾਕੀ ਹਮਲਾਵਰਾਂ ਨੂੰ ਵੀ ਜਲਦ ਕਾਬੂ ਕਰ ਲਿਆ ਜਾਵੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ