ਭੋਲਾ ਡਰੱਗਜ਼ ਕੇਸ ਵਿਚ ਅੱਜ ਹੋਵੇਗੀ ਅਹਿਮ ਸੁਣਵਾਈ
ਚੰਡੀਗੜ੍ਹ, 19 ਜੁਲਾਈ- ਅੱਜ ਮੋਹਾਲੀ ਦੀ ਸੀ.ਬੀ.ਆਈ. ਅਦਾਲਤ ਵਿਚ ਭੋਲਾ ਡਰੱਗਜ਼ ਕੇਸ ਸੰਬੰਧੀ ਅਹਿਮ ਸੁਣਵਾਈ ਹੋਵੇਗੀ। ਇਸ ਮਾਮਲੇ ਵਿਚ ਅੱਜ ਅਦਾਲਤ ਕੋਈ ਵੱਡਾ ਫ਼ੈਸਲਾ ਸੁਣਾ ਸਕਦੀ ਹੈ। ਇਹ ਮਾਮਲਾ 2013 ਦਾ ਹੈ, ਜਿਸ ਦੌਰਾਨ ਕਰੋੜਾਂ ਦੀ ਡਰੱਗਜ਼ ਦਾ ਪਰਦਾਫ਼ਾਸ਼ ਕੀਤਾ ਸੀ। ਦੱਸ ਦੇਈਏ ਕਿ ਜਗਦੀਸ਼ ਸਿੰਘ ਭੋਲਾ ਨੂੰ ਨਵੰਬਰ 2023 ਵਿਚ ਪਹਿਲੀ ਵਾਰ ਗਿ੍ਫ਼ਤਾਰ ਕੀਤਾ ਗਿਆ ਸੀ ਤੇ ਬਾਅਦ ਵਿਚ ਈ.ਡੀ. ਨੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਅਤੇ ਡਰੱਗ ਕੇਸਾਂ ਨਾਲ ਜੁੜੇ ਮਨੀ ਲਾਂਡਰਿੰਗ ਦੇ ਦੋਸ਼ਾਂ ਵਿਚ ਉਸ ਤੋਂ ਪੁੱਛਗਿੱਛ ਕੀਤੀ। ਭੋਲਾ ਨੂੰ ਮੋਹਾਲੀ ਦੀ ਸੀ.ਬੀ.ਆਈ. ਅਦਾਲਤ ਨੇ ਨਸ਼ਿਆਂ ਦੇ ਤਿੰਨ ਮਾਮਲਿਆਂ ਵਿਚ 24 ਸਾਲ ਦੀ ਸਜ਼ਾ ਸੁਣਾਈ ਸੀ।