JALANDHAR WEATHER

ਬਠਿੰਡਾ ਹਵਾਈ ਅੱਡੇ ਨੂੰ ਕੌਮਾਂਤਰੀ ਹਵਾਈ ਅੱਡੇ ਵਿਚ ਬਦਲਿਆ ਜਾਵੇ : ਬੀਬਾ ਬਾਦਲ

ਚੰਡੀਗੜ੍ਹ, 6 ਅਗਸਤ-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮਮੋਹਨ ਨਾਇਡੂ ਨੂੰ ਅਪੀਲ ਕੀਤੀ ਕਿ ਬਠਿੰਡਾ ਹਵਾਈ ਅੱਡੇ ਨੂੰ ਕੌਮਾਂਤਰੀ ਹਵਾਈ ਅੱਡੇ ਵਿਚ ਬਦਲਿਆ ਜਾਵੇ ਅਤੇ ਬਠਿੰਡਾ ਤੋਂ ਕੈਨੇਡਾ ਲਈ ਕੌਮਾਂਤਰੀ ਫਲਾਈਟਾਂ ਸ਼ੁਰੂ ਕੀਤੀਆਂ ਜਾਣ ਤਾਂ ਜੋ ਇਥੋਂ ਜਾਣ ਵਾਲੇ ਕੌਮਾਂਤਰੀ ਵਿਦਿਆਰਥੀ ਅਤੇ ਦੋਵਾਂ ਥਾਵਾਂ ਵਿਚਾਲੇ ਸਫਰ ਕਰਨ ਵਾਲੇ ਪਰਿਵਾਰਾਂ ਨੂੰ ਇਸਦਾ ਲਾਹਾ ਮਿਲ ਸਕੇ। ਬਠਿੰਡਾ ਤੋਂ ਐਮ.ਪੀ. ਨੇ ਦਿੱਲੀ-ਬਠਿੰਡਾ ਅਲਾਇੰਸ ਏਅਰ ਫਲਾਈਟ ਬੋਇੰਡ ਜਹਾਜ਼ ਦੀ ਵਰਤੋਂ ਕਰਦਿਆਂ ਰੋਜ਼ਾਨਾ ਕਰਨ ਦੀ ਮੰਗ ਕੀਤੀ ਤੇ ਨਾਲ ਹੀ ਉਡਾਣ ਸਕੀਮ ਤਹਿਤ ਖੇਤਰੀ ਕੁਨੈਕਟੀਵਿਟੀ ਨੂੰ ਉਤਸ਼ਾਹਿਤ ਕਰਨ ਦੀ ਵੀ ਮੰਗ ਕੀਤੀ। ਉਨ੍ਹਾਂ ਨੇ ਸਿੱਖਾਂ ਦੇ ਦੋ ਪਵਿੱਤਰ ਤਖਤਾਂ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਅਤੇ ਤਖਤ ਸ੍ਰੀ ਪਟਨਾ ਸਾਹਿਬ ਵਿਚਾਲੇ ਫਲਾਈਟਾਂ ਦੀ ਵੀ ਮੰਗ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ