ਰੇਲਗੱਡੀ ਤੋਂ ਹੇਠਾਂ ਉਤਰਨ ਸਮੇਂ ਵਿਅਕਤੀ ਹੋਇਆ ਗੰਭੀਰ ਜ਼ਖ਼ਮੀ
ਕਪੂਰਥਲਾ, 6 ਅਗਸਤ (ਅਮਨਜੋਤ ਸਿੰਘ ਵਾਲੀਆ)-ਕਪੂਰਥਲਾ ਰੇਲਵੇ ਸਟੇਸ਼ਨ 'ਤੇ ਚੱਲਦੀ ਟਰੇਨ ਵਿਚੋਂ ਉਤਰਨ ਕਾਰਨ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਜਾਣਕਾਰੀ ਦਿੰਦਿਆਂ ਏ.ਐਸ.ਆਈ. ਸ਼ਕੀਲ ਮੁਹੰਮਦ ਨੇ ਦੱਸਿਆ ਕਿ ਮੁਕੇਸ਼ ਕੁਮਾਰ ਪੁੱਤਰ ਰਾਮ ਚੰਦਰ ਵਾਸੀ ਓਲਡ ਕੈਂਟ ਜੋ ਕਿ ਦਿੱਲੀ ਦੀ ਟਰੇਨ ਵਿਚੋਂ ਉਤਰਨ ਲੱਗਾ ਤਾਂ ਅਚਾਨਕ ਟਰੇਨ ਦੀ ਲਪੇਟ ਵਿਚ ਆ ਗਿਆ ਤੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਰੇਲਵੇ ਪੁਲਿਸ ਵਲੋਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਗਿਆ, ਜਿਥੇ ਡਿਊਟੀ ਡਾਕਟਰ ਵਲੋਂ ਉਸ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਉਸ ਨੂੰ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਵਿਖੇ ਰੈਫਰ ਕਰ ਦਿੱਤਾ ਗਿਆ।