ਇਕ ਮਹੀਨੇ ਤੋਂ ਲਾਪਤਾ ਵਿਅਕਤੀ ਦੀ ਲਾਸ਼ ਬਰਾਮਦ
ਕਪੂਰਥਲਾ, 17 ਜੁਲਾਈ (ਅਮਨਜੋਤ ਸਿੰਘ ਵਾਲੀਆ)- ਕਾਲਾ ਸੰਘਿਆਂ ਵਿਖੇ ਮੱਕੀ ਦੇ ਖ਼ੇਤਾਂ ਵਿਚੋਂ ਇਕ ਸੜੀ ਗਲੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਾਲਾ ਸੰਘਿਆਂ ਚੌਂਕੀ ਦੇ ਏ.ਐਸ.ਆਈ. ਜਰਨੈਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਕਾਲਾ ਸੰਘਿਆਂ ਵਿਖੇ ਮੱਕੀ ਦੇ ਖ਼ੇਤਾਂ ਵਿਚ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਹੋਈ ਹੈ, ਜਿਸ ’ਤੇ ਉਨ੍ਹਾਂ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਲਾਸ਼ ਨੂੰ ਕਬਜ਼ੇ ਵਿਚ ਲਿਆ. ਜਦੋਂ ਮਿ੍ਰਤਕ ਵਿਅਕਤੀ ਦੀ ਪਛਾਣ ਲਈ ਪੁੱਛ ਪੜਤਾਲ ਕੀਤੀ ਤਾਂ ਉਸ ਦੀ ਸ਼ਨਾਖ਼ਤ ਤਿਲਕਰਾਜ ਪੁੱਤਰ ਫੱਗੂ ਵਾਸੀ ਪੱਤੀ ਅਮਰਗੜ੍ਹ ਕਾਲਾ ਸੰਘਿਆਂ ਵਜੋਂ ਹੋਈ ਹੈ, ਜੋ ਕਿ ਪਿਛਲੇ ਇਕ ਮਹੀਨੇ ਤੋਂ ਲਾਪਤਾ ਸੀ, ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਜਾਵੇਗੀ।