ਹਰਿਆਣਾ ਦੇ ਹਿੰਸਾ ਪ੍ਰਭਾਵਿਤ ਨੂਹ ਵਿਚ ਅੱਜ ਸ਼ਾਮ 6 ਵਜੇ ਤੋਂ ਸੋਮਵਾਰ ਸ਼ਾਮ 6 ਵਜੇ ਤੱਕ ਇੰਟਰਨੈੱਟ ਸੇਵਾਵਾਂ ਬੰਦ
ਚੰਡੀਗੜ੍ਹ, 21 ਜੁਲਾਈ - ਹਰਿਆਣਾ ਦੇ ਹਿੰਸਾ ਪ੍ਰਭਾਵਿਤ ਨੂਹ ਵਿਚ ਅੱਜ ਸ਼ਾਮ 6 ਵਜੇ ਤੋਂ ਸੋਮਵਾਰ ਸ਼ਾਮ 6 ਵਜੇ ਤੱਕ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ। ਯਾਨੀ 21 ਜੁਲਾਈ ਤੋਂ 22 ਜੁਲਾਈ ਤੱਕ ਇੰਟਰਨੈੱਟ ਸੇਵਾਵਾਂ ‘ਤੇ ਪੂਰੀ ਤਰ੍ਹਾਂ ਪਾਬੰਦੀ ਰਹੇਗੀ। ਦਰਅਸਲ ਬ੍ਰਜਮੰਡਲ ਜਲਾਭਿਸ਼ੇਕ ਯਾਤਰਾ ਕਾਰਨ ਇੰਟਰਨੈੱਟ ਸੇਵਾਵਾਂ ਪ੍ਰਭਾਵਿਤ ਹੋਣਗੀਆਂ। ਕਿਉਂਕਿ ਪਿਛਲੇ ਸਾਲ 31 ਤਰੀਕ ਨੂੰ ਨੂਹ ਦੰਗਿਆਂ ਵਿਚ 7 ਲੋਕਾਂ ਦੀ ਮੌਤ ਹੋ ਗਈ ਸੀ। ਅਜਿਹੇ ‘ਚ ਇਸ ਵਾਰ ਪ੍ਰਸ਼ਾਸਨ ਅਲਰਟ ਮੋਡ ‘ਤੇ ਹੈ। ਵਿਜੇ ਪ੍ਰਤਾਪ ਸਿੰਘ, ਪੁਲਿਸ ਸੁਪਰਡੈਂਟ, ਨੂਹ ਨੇ 22 ਜੁਲਾਈ 2024 ਨੂੰ ਨੂਹ ਜ਼ਿਲ੍ਹੇ ਵਿੱਚ ਹੋਣ ਵਾਲੀ ਬ੍ਰਜਮੰਡਲ ਜਲਾਭਿਸ਼ੇਕ ਯਾਤਰਾ ਦੌਰਾਨ ਭਾਰੀ ਵਾਹਨ ਚਾਲਕਾਂ ਲਈ ਇਕ ਵਿਸ਼ੇਸ਼ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਦੌਰਾਨ ਭਾਰੀ ਵਾਹਨ ਚਾਲਕ ਨੂਹ ਪੁਲਿਸ ਦੀ ਸਲਾਹ ਦੀ ਪਾਲਣਾ ਕਰਕੇ ਆਪਣਾ ਸਫ਼ਰ ਆਸਾਨ ਬਣਾ ਸਕਦੇ ਹਨ।