JALANDHAR WEATHER

ਪ੍ਰਧਾਨ ਮੰਤਰੀ ਵਲੋਂ ਕਿਸਾਨਾਂ ਨਾਲ ਕੀਤਾ ਵਾਅਦਾ ਪੂਰਾ ਕਰਨ ਤੋਂ ਭੱਜਣਾ ਐਨਡੀਏ ਸਰਕਾਰ ਨੂੰ ਸ਼ੋਭਦਾ ਨਹੀਂ - ਹਰਸਿਮਰਤ ਕੌਰ ਬਾਦਲ

ਚੰਡੀਗੜ੍ਹ,21 ਜੁਲਾਈ - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬਠਿੰਡਾ ਦੇ ਐਮਪੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕਿਸਾਨਾਂ ਨਾਲ ਕੀਤੇ ਵਾਅਦੇ ਤੋਂ ਭੱਜਣਾ ਐਨਡੀਏ ਸਰਕਾਰ ਨੂੰ ਸ਼ੋਭਾ ਨਹੀਂ ਦਿੰਦਾ ਅਤੇ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੀਆਂ ਸ਼ਿਕਾਇਤਾਂ ਤੁਰੰਤ ਹੱਲ ਕਰਨ।  ਬਜਟ ਸੈਸ਼ਨ ਤੋਂ ਪਹਿਲਾਂ ਸੱਦੀ ਗਈ ਸਰਬ ਪਾਰਟੀ ਮੀਟਿੰਗ ਵਿਚ ਭਾਗ ਲੈਂਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਪਰ ਕਿਸਾਨਾਂ ਨੂੰ ਹੁਣ ਵੀ ਧਰਨੇ ’ਤੇ ਬੈਠਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਐਮਐਸਪੀ ਨੂੰ ਕਾਨੂੰਨੀ ਗਰੰਟੀ ਦਾ ਰੂਪ ਦੇਣ ਸਮੇਤ ਕਿਸਾਨਾਂ ਦੇ ਸਾਰੇ ਮਸਲੇ ਹੱਲ ਹੋਣੇ ਚਾਹੀਦੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ