ਕਿਸਾਨਾਂ ਦੇ ਕਰਜ਼ੇ ਕੀਤੇ ਜਾਣ ਮੁਆਫ਼- ਹਰਸਿਮਰਤ ਕੌਰ ਬਾਦਲ
ਨਵੀਂ ਦਿੱਲੀ, 23 ਜੁਲਾਈ- ਕੇਂਦਰੀ ਬਜਟ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਮੈਂ ਉਮੀਦ ਕਰਦੀ ਹਾਂ ਕਿ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣ ਅਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਆਰਥਿਕ ਸਰਵੇਖਣ ਦਰਸਾਉਂਦਾ ਹੈ ਕਿ ਭਾਰਤ ਦੇ 50% ਨੌਜਵਾਨਾਂ ਕੋਲ ਨੌਕਰੀਆਂ ਲੈਣ ਲਈ ਲੋੜੀਂਦੇ ਹੁਨਰ ਦੀ ਕਮੀ ਹੈ। ਬੇਰੋਜ਼ਗਾਰੀ, ਮਹਿੰਗਾਈ, ਕਿਸਾਨੀ ਮੁੱਦੇ ਅਤੇ ਕਿਸਾਨ ਕਰਜ਼ਿਆਂ ਪ੍ਰਮੁੱਖ ਮੁੱਦੇ ਹਨ ਅਤੇ ਮੈਨੂੰ ਉਮੀਦ ਹੈ ਕਿ ਇਨ੍ਹਾਂ ਮੁੱਦਿਆਂ ਦਾ ਹੱਲ ਕੀਤਾ ਜਾਵੇਗਾ।