ਯੂਕੇ ਦੇ ਵਿਦੇਸ਼ ਸਕੱਤਰ ਲੈਮੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ, 24 ਜੁਲਾਈ (ਏਜੰਸੀ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੇਨ ਦੇ ਵਿਦੇਸ਼ ਮਾਮਲਿਆਂ ਦੇ ਸਕੱਤਰ ਡੇਵਿਡ ਲੈਮੀ ਨਾਲ ਮੁਲਾਕਾਤ ਕੀਤੀ ਅਤੇ ਦੋਵਾਂ ਦੇਸ਼ਾਂ ਵਿਚਾਲੇ ਸੰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪਣੀ ਵਚਨਬੱਧਤਾ ਦੀ ਪੁਸ਼ਟੀ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਿਹਾ, "ਬ੍ਰਿਟੇਨ ਦੇ ਵਿਦੇਸ਼ ਸਕੱਤਰ ਡੇਵਿਡ ਲੈਮੀ ਨੂੰ ਮਿਲ ਕੇ ਖੁਸ਼ੀ ਹੋਈ। ਪ੍ਰਧਾਨ ਮੰਤਰੀ ਕੀਰ ਸਟਾਰਮਰ ਦੁਆਰਾ ਵਿਆਪਕ ਰਣਨੀਤਕ ਭਾਈਵਾਲੀ ਨੂੰ ਵਿਸ਼ਾਲ ਅਤੇ ਡੂੰਘਾ ਕਰਨ ਲਈ ਦਿੱਤੀ ਗਈ ਤਰਜੀਹ ਦੀ ਪ੍ਰਸ਼ੰਸਾ ਕੀਤੀ ।"