ਦਿੱਲੀ ਐਕਸਾਈਜ਼ ਪਾਲਿਸੀ ਸੀ.ਬੀ.ਆਈ. ਕੇਸ: 8 ਅਗਸਤ ਤੱਕ ਵਧੀ ਕੇਜਰੀਵਾਲ ਦੀ ਨਿਆਂਇਕ ਹਿਰਾਸਤ
ਨਵੀਂ ਦਿੱਲੀ, 25 ਜੁਲਾਈ- ਦਿੱਲੀ ਐਕਸਾਈਜ਼ ਪਾਲਿਸੀ ਸੀ.ਬੀ.ਆਈ. ਕੇਸ ਵਿਚ ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 8 ਅਗਸਤ ਤੱਕ ਵਧਾ ਦਿੱਤੀ ਹੈ। ਉਸ ਨੂੰ ਤਿਹਾੜ ਜੇਲ੍ਹ ਤੋਂ ਵੀਡੀਓ ਕਾਨਫ਼ਰੰਸਿੰਗ ਰਾਹੀਂ ਪੇਸ਼ ਕੀਤਾ ਗਿਆ ਸੀ।