ਜਿੰਮ ਵਿਚ ਹੋਈ ਮਾਮੂਲੀ ਤਕਰਾਰ ਨੂੰ ਲੈ ਕੇ ਦੋ ਧਿਰਾਂ ਵਿਚ ਚੱਲੀ ਗੋਲੀ
ਖਾਲੜਾ, 9 ਅਗਸਤ (ਜੱਜਪਾਲ ਸਿੰਘ ਜੱਜ)- ਥਾਣਾ ਖਾਲੜਾ ਅਧੀਨ ਆਉਂਦੇ ਪਿੰਡ ਦੋਦੇ ਸੋਢੀਆਂ ਵਿਖੇ ਜਿੰਮ ਵਿਚ ਹੋਈ ਮਾਮੂਲੀ ਤਕਰਾਰ ਨੂੰ ਲੈ ਕੇ ਦੋ ਧਿਰਾਂ ਵਿਚ ਗੋਲੀ ਚੱਲਣ ਦੀ ਖ਼ਬਰ ਹੈ। ਇਕੱਤਰ ਜਾਣਕਾਰੀ ਅਨੁਸਾਰ ਇਕ ਧਿਰ ਵਲੋਂ ਔਰਤ ਅਤੇ ਦੂਜੀ ਧਿਰ ਵਲੋਂ ਨੌਜਵਾਨ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਅੰਮ੍ਰਿਤਸਰ ਵਿਖੇ ਲਿਜਾਇਆ ਗਿਆ ਹੈ।