ਪੀ.ਆਰ. ਸ਼੍ਰੀਜੇਸ਼ ਜੂਨੀਅਰ ਪੁਰਸ਼ ਹਾਕੀ ਟੀਮ ਦੇ ਮੁੱਖ ਕੋਚ ਨਿਯੁਕਤ
ਨਵੀਂ ਦਿੱਲੀ, 9 ਅਗਸਤ- ਹਾਕੀ ਇੰਡੀਆ ਨੇ ਦਿੱਗਜ਼ ਖ਼ਿਡਾਰੀ ਪੀ.ਆਰ. ਸ਼੍ਰੀਜੇਸ਼ ਨੂੰ ਜੂਨੀਅਰ ਪੁਰਸ਼ ਹਾਕੀ ਟੀਮ ਦਾ ਮੁੱਖ ਕੋਚ ਨਿਯੁਕਤ ਕੀਤਾ ਹੈ। ਉਹ ਹੁਣ ਨੌਜਵਾਨ ਟੀਮ ਨੂੰ ਭਵਿੱਖੀ ਚੁਣੌਤੀਆਂ ਲਈ ਤਿਆਰ ਕਰਨਗੇ। ਦੱਸ ਦੇਈਏ ਕਿ ਭਾਰਤੀ ਹਾਕੀ ਟੀਮ ਦੀ ਕੰਧ ਕਹੇ ਜਾਣ ਵਾਲੀ ਗੋਲਕੀਪਰ ਸ਼੍ਰੀਜੇਸ਼ ਨੇ ਬੀਤੇ ਦਿਨ ਪੈਰਿਸ ਉਲੰਪਿਕ ਵਿਚ ਕਾਂਸੀ ਦਾ ਤਗਮਾ ਜਿੱਤਣ ਤੋਂ ਬਾਅਦ ਹਾਕੀ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਸੀ।