ਭਵਿੱਖ ਵਿਚ ਭਾਰਤੀ ਅਥਲੀਟ ਕਰਨਗੇ ਹੋਰ ਵਧੀਆ ਪ੍ਰਦਰਸ਼ਨ- ਕੰਗਨਾ ਰਣੌਤ
ਨਵੀਂ ਦਿੱਲੀ, 9 ਅਗਸਤ- ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਉਲੰਪਿਕ ਵਿਚ ਚਾਂਦੀ ਦਾ ਤਗਮਾ ਜਿੱਤਣ ਸੰਬੰਧੀ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨੇ ਕਿਹਾ ਕਿ ਮੈਂ ਇਸ ਲਈ ਉਨ੍ਹਾਂ ਨੂੰ ਵਧਾਈ ਦਿੰਦੀ ਹਾਂ। ਭਾਰਤ ਨੇ ਗੋਲਡ ਮੈਡਲ ਨਹੀਂ ਜਿੱਤਿਆ ਪਰ ਮੈਨੂੰ ਉਮੀਦ ਹੈ ਕਿ ਭਾਰਤੀ ਅਥਲੀਟ ਭਵਿੱਖ ਵਿਚ ਬਿਹਤਰ ਪ੍ਰਦਰਸ਼ਨ ਕਰਨਗੇ। ਭਾਰਤੀ ਪੁਰਸ਼ ਹਾਕੀ ਟੀਮ ਦੇ ਕਾਂਸੀ ਦਾ ਤਗਮਾ ਜਿੱਤਣ ’ਤੇ ਉਨ੍ਹਾਂ ਕਿਹਾ ਕਿ ਜਿਵੇਂ ਕਿ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤੀ ਹਾਕੀ ਖਿਡਾਰੀਆਂ ਨੇ ਆਪਣੀ ਗੁਆਚੀ ਹਾਕੀ ਸ਼ਾਨ ਨੂੰ ਮੁੜ ਹਾਸਲ ਕਰ ਲਿਆ ਹੈ।