JALANDHAR WEATHER

ਮਨੀਸ਼ ਸਿਸੋਦੀਆ ਨੂੰ ਸਿਰਫ਼ ਜ਼ਮਾਨਤ ਮਿਲੀ ਹੈ, ਕਲੀਨਚਿੱਟ ਨਹੀਂ- ਹਰਸਿਮਰਤ ਕੌਰ ਬਾਦਲ

ਨਵੀਂ ਦਿੱਲੀ, 9 ਅਗਸਤ- ਵਕਫ਼ (ਸੋਧ) ਬਿੱਲ, 2024 ’ਤੇ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਆਪਣੇ ਆਪ ਨੂੰ ਧਰੁਵੀਕਰਨ ਦੀ ਰਾਜਨੀਤੀ ਤੋਂ ਦੂਰ ਨਹੀਂ ਰੱਖਦੇ ਹਨ। ਉਹ ਨਹੀਂ ਚਾਹੁੰਦੇ ਕਿ ਘੱਟ ਗਿਣਤੀ ਸ਼ਾਂਤੀ ਨਾਲ ਰਹਿਣ, ਅਸੀਂ ਸੰਵਿਧਾਨ ਦੀ ਪਾਲਣਾ ਕਰਦੇ ਹਾਂ, ਜੋ ਸਾਨੂੰ ਕਿਸੇ ਵੀ ਧਰਨ ਦਾ ਪਾਲਨ ਕਰਨ ਅਧਿਕਾਰ ਦਿੰਦਾ ਹੈ। ਉਨ੍ਹਾਂ ਕਿਹਾ ਕਿ ਉਹ ਘੱਟ ਗਿਣਤੀਆਂ ਦੇ ਧਾਰਮਿਕ ਮਾਮਲਿਆਂ ਵਿਚ ਦਖਲ ਕਿਉਂ ਦੇ ਰਹੇ ਹਨ? ‘ਆਪ’ ਆਗੂ ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਵਲੋਂ ਜ਼ਮਾਨਤ ਦਿੱਤੇ ਜਾਣ ’ਤੇ ਉਨ੍ਹਾਂ ਕਿਹਾ ਕਿ ਸਿਰਫ਼ ਜ਼ਮਾਨਤ ਦਿੱਤੀ ਗਈ ਹੈ, ਕਲੀਨਚਿਟ ਨਹੀਂ। ‘ਆਪ’ ਤੋਂ ਵੱਡੀ ਕੋਈ ਹੋਰ ਭ੍ਰਿਸ਼ਟ ਪਾਰਟੀ ਨਹੀਂ ਹੈ, ਜਿਸ ਦੇ ਮੁੱਖ ਮੰਤਰੀ ਅਤੇ ਹੋਰ ਕਈ ਮੰਤਰੀ ਜੇਲ੍ਹ ਵਿਚ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵੀ ਉਨ੍ਹਾਂ ਲੋਕਾਂ ਨੇ ਇਹ ਹੀ ਆਬਕਾਰੀ ਨੀਤੀ ਲਾਗੂ ਕੀਤੀ ਸੀ, ਕੇਂਦਰ ਸਰਕਾਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਕੋਈ ਕਾਰਵਾਈ ਕਿਉਂ ਨਹੀਂ ਕੀਤੀ...?

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ