JALANDHAR WEATHER

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ 10 ਅਗਸਤ ਨੂੰ ਵਾਇਨਾਡ ਦਾ ਦੌਰਾ ਕਰਨਗੇ

ਨਵੀਂ ਦਿੱਲੀ, 9 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਹਤ ਅਤੇ ਮੁੜ ਵਸੇਬੇ ਦੇ ਯਤਨਾਂ ਦਾ ਜਾਇਜ਼ਾ ਲੈਣ ਲਈ ਭਲਕੇ 10 ਅਗਸਤ ਨੂੰ ਵਾਇਨਾਡ (ਕੇਰਲ) ਦਾ ਦੌਰਾ ਕਰਨਗੇ। ਉਹ ਕੱਲ੍ਹ ਸਵੇਰੇ ਕਰੀਬ 11 ਵਜੇ ਕੰਨੂਰ ਪਹੁੰਚਣਗੇ। ਉੱਥੋਂ ਉਹ ਵਾਇਨਾਡ ਵਿਚ ਜ਼ਮੀਨ ਖਿਸਕਣ ਤੋਂ ਪ੍ਰਭਾਵਿਤ ਖੇਤਰ ਦਾ ਹਵਾਈ ਸਰਵੇਖਣ ਕਰਨਗੇ। ਪ੍ਰਧਾਨ ਮੰਤਰੀ ਦੁਪਹਿਰ ਕਰੀਬ 12:15 ਵਜੇ ਜ਼ਮੀਨ ਖਿਸਕਣ ਤੋਂ ਪ੍ਰਭਾਵਿਤ ਖੇਤਰ ਦਾ ਦੌਰਾ ਕਰਨਗੇ, ਜਿੱਥੇ ਉਨ੍ਹਾਂ ਨੂੰ ਬਚਾਅ ਬਲਾਂ ਦੁਆਰਾ ਨਿਕਾਸੀ ਦੇ ਯਤਨਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਪ੍ਰਧਾਨ ਮੰਤਰੀ ਰਾਹਤ ਕੈਂਪ ਅਤੇ ਹਸਪਤਾਲ ਦਾ ਵੀ ਦੌਰਾ ਕਰਨਗੇ, ਜਿੱਥੇ ਉਹ ਜ਼ਮੀਨ ਖਿਸਕਣ ਦੇ ਪੀੜਤਾਂ ਨਾਲ ਮੁਲਾਕਾਤ ਕਰਨਗੇ । ਪ੍ਰਧਾਨ ਮੰਤਰੀ ਫਿਰ ਇਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਨਗੇ, ਜਿੱਥੇ ਉਨ੍ਹਾਂ ਨੂੰ ਘਟਨਾ ਅਤੇ ਚੱਲ ਰਹੇ ਰਾਹਤ ਯਤਨਾਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ