JALANDHAR WEATHER

ਭਾਜਪਾ ਪ੍ਰਧਾਨ ਜੇ.ਪੀ. ਨੱਢਾ ਨੇ ‘ਤਿਰੰਗਾ ਯਾਤਰਾ’ ਨੂੰ ਦਿਖਾਈ ਹਰੀ ਝੰਡੀ

ਗਾਂਧੀਨਗਰ, 10 ਅਗਸਤ- ਕੇਂਦਰੀ ਮੰਤਰੀ ਅਤੇ ਭਾਜਪਾ ਪ੍ਰਧਾਨ ਜੇ.ਪੀ. ਨੱਢਾ ਨੇ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨਾਲ ਰਾਜਕੋਟ ਵਿਚ ‘ਤਿਰੰਗਾ ਯਾਤਰਾ’ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਬੋਲਦਿਆਂ ਜੇ.ਪੀ. ਨੱਢਾ ਨੇ ਕਿਹਾ ਕਿ ਮੈਂ ਗੁਜਰਾਤ ਦੀ ਪਵਿੱਤਰ ਧਰਤੀ ਨੂੰ ਪ੍ਰਣਾਮ ਕਰਦਾ ਹਾਂ, ਗੁਜਰਾਤ ਸੰਤਾਂ ਅਤੇ ਸਮਾਜ ਸੁਧਾਰਕ ਦੀ ਧਰਤੀ ਹੈ, ਅੱਜ ਜਦੋਂ ਅਸੀਂ ‘ਤਿਰੰਗਾ ਯਾਤਰਾ’ ’ਤੇ ਨਿਕਲ ਰਹੇ ਹਾਂ ਤਾਂ ਆਜ਼ਾਦੀ ਦਾ ਦੌਰ ਵੀ ਚੇਤੇ ਆਉਂਦਾ ਹੈ। ਉਨ੍ਹਾਂ ਕਿਹਾ ਕਿ ਗੁਜਰਾਤ ਨੇ ਸਾਡੇ ਦੇਸ਼ ਦੀ ਆਜ਼ਾਦੀ ਦੇ ਅੰਦੋਲਨ ’ਚ ਬਹੁਤ ਵੱਡੀ ਭੂਮਿਕਾ ਨਿਭਾਈ ਹੈ, ਰਾਸ਼ਟਰ ਮਹਾਤਮਾ ਗਾਂਧੀ ਦੇ ਯੋਗਦਾਨ ਨੂੰ ਕਦੇ ਵੀ ਨਹੀਂ ਭੁੱਲਾ ਸਕਦਾ, ਜਿਨ੍ਹਾਂ ਨੇ ਆਜ਼ਾਦੀ ਹਾਸਲ ਕਰਨ ਲਈ ਵੱਡਾ ਯੋਗਦਾਨ ਪਾਇਆ ਸੀ। ਉਨ੍ਹਾਂ ਅੱਗੇ ਕਿਹਾ ਕਿ ਇਹ ਅਸੀਂ ਸਰਦਾਰ ਵਲੱਭ ਭਾਈ ਪਟੇਲ ਦੇ ਯੋਗਦਾਨ ਨੂੰ ਨਹੀਂ ਭੁੱਲਾ ਸਕਦੇ, ਜਿਨ੍ਹਾਂ ਨੇ ਰਿਆਸਤਾਂ ਨੂੰ ਭਾਰਤ ਨਾਲ ਜੋੜਨ ਵਿਚ ਵੱਡੀ ਭੂਮਿਕਾ ਨਿਭਾਈ ਸੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਹ ਸਾਡਾ ਸੁਭਾਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਦਾ ਸੰਬੰਧ ਵੀ ਗੁਜਰਾਤ ਦੀ ਧਰਤੀ ਨਾਲ ਹੈ, ਜਿਨ੍ਹਾਂ ਨੇ ਵਿਕਸਿਤ ਭਾਰਤ ਬਣਾਉਣ ਦਾ ਸੰਕਲਪ ਲਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ