ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਟੀਮ ਦੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ
ਅੰਮ੍ਰਿਤਸਰ, 11 ਅਗਸਤ (ਹਰਮਿੰਦਰ ਸਿੰਘ)- ਪੈਰਿਸ ਓਲੰਪਿਕ 2024 ਚ ਕਾਂਸੀ ਦਾ ਤਗਮਾ ਜਿੱਤ ਕਿ ਇਤਿਹਾਸ ਰਚਣ ਵਾਲੀ ਭਾਰਤੀ ਹਾਕੀ ਟੀਮ ਦੇ ਪੰਜਾਬ ਨਾਲ ਸੰਬੰਧਿਤ ਖਿਡਾਰੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਟੀਮ ਦੇ ਖਿਡਾਰੀਆਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ, ਸਿਰਪਾਓ ਅਤੇ ਧਾਰਮਿਕ ਪੁਸਤਕਾਂ ਦੇ ਸੈੱਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ 'ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਵਧੀਕ ਸਕੱਤਰ ਜਸਵਿੰਦਰ ਸਿੰਘ ਜੱਸੀ, ਮੈਨੇਜਰ ਰਜਿੰਦਰ ਸਿੰਘ ਰੂਬੀ, ਸੂਚਨਾ ਅਧਿਕਾਰੀ ਅੰਮ੍ਰਿਤ ਪਾਲ ਸਿੰਘ, ਰਣਧੀਰ ਸਿੰਘ ਵਰਪਾਲ ਵੀ ਮੌਜੂਦ ਸਨ।