ਚੋਰਾਂ ਨੇ ਇਕ ਘਰ ਨੂੰ ਬਣਾਇਆ ਨਿਸ਼ਾਨਾ, 17 ਤੋਲੇ ਸੋਨਾ ਅਤੇ ਇਕ ਲੱਖ ਰੁਪਏ ਲੈ ਕੇ ਫ਼ਰਾਰ
ਸੁਨਾਮ ਊਧਮ ਸਿੰਘ ਵਾਲਾ, 11 ਅਗਸਤ (ਰੁਪਿੰਦਰ ਸਿੰਘ ਸੱਗੂ) - ਸੁਨਾਮ ਅੰਦਰ ਪੈਦੇ ਪਿੰਡ ਜਗਤਪੁਰਾ ਵਿਖੇ ਬੀਤੀ ਰਾਤ ਚੋਰ ਇਕ ਵੱਡੀ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਇਕ ਘਰ ਵਿਚੋਂ ਤਕਰੀਬਨ 17 ਤੋਲੇ ਸੋਨਾ ਅਤੇ ਇਕ ਲੱਖ ਰੁਪਏ ਦੇ ਕਰੀਬ ਦੀ ਨਗਦੀ ਲੈ ਕੇ ਫ਼ਰਾਰ ਹੋ ਗਏ । ਘਰ ਦੇ ਮਾਲਕ ਗੁਰਜੰਟ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਜਦੋਂ ਘਰ ਦੇ ਸਾਰੇ ਮੈਬਰ ਸੁੱਤੇ ਪਏ ਸਨ ਤਾ ਚੋਰ ਉਨ੍ਹਾਂ ਦੀ ਛੱਤ ਤੋਂ ਚੁਬਾਰੇ ਦੀ ਤਾਕੀ ਤੋੜ ਕੇ ਘਰ ਅੰਦਰ ਦਾਖ਼ਲ ਹੋਏ ਤੇ ਕਮਰੇ ਵਿਚ ਪਈ ਅਲਮਾਰੀ ਨੂੰ ਤੋੜ ਕੇ ਉਸ ਵਿਚ ਪਿਆ ਤਕਰੀਬਨ 17 ਤੋਲੇ ਸੋਨਾ ਅਤੇ ਇਕ ਲੱਖ ਦੇ ਰੁਪਏ ਦੇ ਕਰੀਬ ਦੀ ਨਗਦੀ ਲੈ ਕੇ ਫ਼ਰਾਰ ਹੋ ਗਏ।