ਮਲੇਰਕੋਟਲਾ ਦੇ ਸਮੂਹ ਵਕੀਲ ਭਾਈਚਾਰੇ ਵਲੋਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ
ਮਲੇਰਕੋਟਲਾ, 14 ਅਗਸਤ (ਮੁਹੰਮਦ ਹਨੀਫ਼ ਥਿੰਦ)-ਅੱਜ ਜ਼ਿਲ੍ਹਾ ਬਾਰ ਐਸੋਸੀਏਸ਼ਨ ਮਲੇਰਕੋਟਲਾ ਅਤੇ ਸਮੂਹ ਵਕੀਲ ਭਾਈਚਾਰੇ ਵਲੋਂ ਪਿਛਲੇ ਤਿੰਨ ਸਾਲਾਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸਮੂਹ ਵਕੀਲ ਭਾਈਚਾਰੇ ਵਲੋਂ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਵੀ ਲਗਾਏ ਗਏ। ਜ਼ਿਲ੍ਹਾ ਬਾਰ ਐਸੋਸੀਏਸ਼ਨ ਮਲੇਰਕੋਟਲਾ ਦੇ ਪ੍ਰਧਾਨ ਮਨਦੀਪ ਸਿੰਘ ਚਹਿਲ ਨੇ ਕਿਹਾ ਕਿ ਬਹੁਤ ਲੰਬੇ ਸਮੇਂ ਤੋਂ ਮੰਗ ਸੀ ਕਿ ਮਲੇਰਕੋਟਲਾ ਵਿਖੇ ਸੈਸ਼ਨ ਡਵੀਜ਼ਨ ਦੀ ਸਥਾਪਨਾ ਕੀਤੀ ਜਾਵੇ ਪਰ ਤਿੰਨ ਸਾਲ ਬੀਤਣ ਉਪਰੰਤ ਸੈਸ਼ਨ ਕੋਰਟ ਬਣਾਉਣ ਨੂੰ ਲੈ ਕੇ ਮਾਮਲਾ ਠੰਡੇ ਬਸਤੇ ਵਿਚ ਰੱਖਿਆ ਹੋਇਆ ਹੈ।