ਅਨੰਤਨਾਗ 'ਚ ਰੇਤ ਦੀਆਂ ਢਿਗਾਂ ਡਿੱਗਣ ਕਾਰਨ 2 ਮਜ਼ਦੂਰਾਂ ਦੀ ਮੌਤ
ਅਨੰਤਨਾਗ (ਜੰਮੂ-ਕਸ਼ਮੀਰ), 14 ਅਗਸਤ-ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ 'ਚ ਬੁੱਧਵਾਰ ਨੂੰ ਰੇਤ ਦੀਆਂ ਢਿਗਾਂ ਡਿੱਗਣ ਨਾਲ 2 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਇਕ ਜ਼ਖਮੀ ਹੋ ਗਿਆ। ਅਧਿਕਾਰੀਆਂ ਨੇ ਕਿਹਾ ਕਿ ਇਹ ਘਟਨਾ ਬਿਜਬੇਹਾੜਾ ਦੇ ਗਧਨਜੀਪੋਰਾ ਵਿਖੇ ਵਾਪਰੀ ਜਦੋਂ ਕੁਝ ਲੋਕ ਰੇਤ ਕੱਢ ਰਹੇ ਸਨ, ਜਿਸ ਦੌਰਾਨ ਇਕ ਵੱਡਾ ਹਿੱਸਾ ਹੇਠਾਂ ਡਿੱਗ ਗਿਆ। ਘਟਨਾ ਤੋਂ ਤੁਰੰਤ ਬਾਅਦ ਇਲਾਕੇ ਦੇ ਲੋਕਾਂ ਨੇ ਰੇਤ ਦੇ ਹੇਠਾਂ ਤੋਂ ਮਜ਼ਦੂਰਾਂ ਨੂੰ ਕੱਢਣ ਲਈ ਬਚਾਅ ਮੁਹਿੰਮ ਚਲਾਈ। ਹਾਲਾਂਕਿ, ਸਖ਼ਤ ਕੋਸ਼ਿਸ਼ਾਂ ਤੋਂ ਬਾਅਦ ਤਿੰਨਾਂ ਨੂੰ ਬਾਹਰ ਕੱਢਿਆ ਗਿਆ ਅਤੇ ਨੇੜਲੇ ਹਸਪਤਾਲ ਵਿਚ ਲਿਜਾਇਆ ਗਿਆ ਜਿਥੇ ਉਨ੍ਹਾਂ ਵਿਚੋਂ 2 ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।