ਬੇਰੁਜ਼ਗਾਰ ਸਾਂਝਾ ਮੋਰਚਾ 17 ਨੂੰ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਬੁੱਤ ਕੋਲ ਦੇਵੇਗਾ ਧਰਨਾ
ਮਲੌਦ (ਖੰਨਾ), 15 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ) - ਅਜੇ ਤੱਕ ਬੇਰੁਜ਼ਗਾਰਾਂ ਨੂੰ ਕੋਈ ਲਿਖਤੀ ਚਿੱਠੀ ਨਾ ਮਿਲਣ ਕਾਰਨ ਸਾਂਝੇ ਮੋਰਚੇ ਦੇ ਸੂਬਾਈ ਆਗੂ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਅੱਜ ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਸਮਾਗਮ ਵਿਚ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਦਾ ਬੇਰੁਜਗਾਰ ਸਾਂਝੇ ਮੋਰਚੇ ਅਤੇ ਬੇਰਜਗਾਰ ਮ੍ਰਿਤਕ ਆਸਰਿਤ ਸੰਘਰਸ਼ ਕਮੇਟੀ (ਪੀ.ਐਸ.ਐਲ.) ਵਲੋਂ ਘਿਰਾਓ ਕੀਤਾ ਜਾਣਾ ਸੀ, ਪਰ ਡਿਪਟੀ ਕਮਿਸ਼ਨਰ ਲੁਧਿਆਣਾ ਅਤੇ ਖੰਨਾ ਪ੍ਰਸ਼ਾਸਨ ਵਲੋਂ ਝੂਠੇ ਲਾਰਿਆਂ ਵਿਚ ਬੇਰੁਜ਼ਗਾਰਾਂ ਨੂੰ ਗੁਮਰਾਹ ਕਰਕੇ ਮੁੱਖ ਮੰਤਰੀ ਦੀ ਮੀਟਿੰਗ ਦਾ ਭਰੋਸਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕੱਲ੍ਹ ਜੇਕਰ 16 ਅਗਸਤ ਨੂੰ ਮੀਟਿੰਗ ਦੀ ਕੋਈ ਚਿੱਠੀ ਨਾ ਮਿਲੀ ਤਾਂ 17 ਅਗਸਤ ਨੂੰ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਬੁੱਤ ਵਾਲੀ ਥਾਂ ਬੇਰੁਜ਼ਗਾਰ ਸਾਂਝਾ ਮੋਰਚਾ ਰੋਸ ਪ੍ਰਦਰਸ਼ਨ ਕਰਕੇ ਧਰਨਾ ਦੇਵੇਗਾ।