ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਇਆ ਗਿਆ ਉਪਮੰਡਲ ਪੱਧਰੀ ਆਜ਼ਾਦੀ ਦਿਵਸ ਸਮਾਗਮ
ਸ੍ਰੀ ਅਨੰਦਪੁਰ ਸਾਹਿਬ, 15 ਅਗਸਤ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ) - ਇਥੋਂ ਦੇ ਚਰਨ ਗੰਗਾ ਸਟੇਡੀਅਮ ਵਿਖੇ ਦੇਸ਼ ਦੀ ਆਜ਼ਾਦੀ ਦਾ 78ਵਾਂ ਸਮਾਗਮ ਬਹੁਤ ਹੀ ਉਤਸਾਹ ਨਾਲ ਕਰਵਾਇਆ ਗਿਆ, ਜਿਸ ਵਿਚ ਝੰਡਾ ਲਹਿਰਾਉਣ ਦੀ ਰਸਮ ਤਹਿਸੀਲਦਾਰ ਸੰਦੀਪ ਕੁਮਾਰ ਵਲੋਂ ਨਿਭਾਈ ਗਈ। ਉਨ੍ਹਾਂ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਦੇਸ਼ ਦੀ ਆਜ਼ਾਦੀ ਵਿਚ ਯੋਗਦਾਨ ਪਾਉਣ ਵਾਲੀਆਂ ਸ਼ਖਸ਼ੀਅਤਾਂ ਨੂੰ ਯਾਦ ਕੀਤਾ ਗਿਆ। ਬਾਅਦ ਵਿਚ ਸਕੂਲੀ ਵਿਦਿਆਰਥੀਆਂ ਵਲੋਂ ਰੰਗਾ ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਸਮਾਗਮ ਤੋਂ ਬਾਅਦ ਉਪ ਮੰਡਲ ਦੇ ਸਾਰੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਵੀ ਕੀਤਾ ਗਿਆ।