ਸਿੱਖ ਜਥੇਬੰਦੀਆਂ ਨੇ ਮਨਾਇਆ ਕਾਲਾ ਦਿਵਸ
ਮੱਖੂ, 15 ਅਗਸਤ (ਕੁਲਵਿੰਦਰ ਸਿੰਘ ਸੰਧੂ) - ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਅਤੇ ਸਿੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਰਕਲ ਮੱਖੂ ਦੇ ਪ੍ਰਧਾਨ ਸੁਖਜੀਤ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਆਜ਼ਾਦੀ ਦਿਹਾੜੇ ਨੂੰ ਕਾਲੇ ਦਿਨ ਵਜੋਂ ਮਨਾਇਆ ਗਿਆ। ਮੱਖੂ ਰੇਲਵੇ ਫ਼ਾਟਕ ਦੇ ਨਜ਼ਦੀਕ ਨੈਸ਼ਨਲ ਹਾਈਵੇ 54 ਦੇ ਦੋਨੋਂ ਤਰਫ ਕਾਲੀਆਂ ਝੰਡੀਆਂ ਅਤੇ ਬੈਨਰ ਫੜੀ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਿੱਖ ਆਗੂਆਂ ਦਾ ਕਹਿਣਾ ਸੀ ਕਿ ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਸਿੱਖਾਂ ਨੇ ਕੀਤੀਆਂ ਅਤੇ ਸਭ ਤੋਂ ਵੱਧ 15 ਅਗਸਤ ਨੂੰ ਸਿੱਖ ਕੌਮ ਦਾ ਕਤਲੇਆਮ ਹੋਇਆ, ਪਰ ਸਾਨੂੰ ਸਰਕਾਰਾਂ ਵਲੋਂ ਹਮੇਸ਼ਾ ਅੱਤਵਾਦੀ ਤੇ ਵੱਖਵਾਦੀ ਕਿਹਾ ਗਿਆ।