ਅੰਮ੍ਰਿਤਸਰ ਦੇ ਆਜ਼ਾਦੀ ਦਿਵਸ ਸਮਾਗਮ ‘ਚ ਭਾਗ ਲੈਣ ਵਾਲੇ ਸਕੂਲਾਂ ਕਾਲਜਾਂ ਵਿਚ ਭਲਕੇ ਛੁੱਟੀ
ਅੰਮ੍ਰਿਤਸਰ, 15 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ) - ਅੰਮ੍ਰਿਤਸਰ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ ਆਜਾਦੀ ਦਿਵਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੱਲ੍ਹ 16 ਅਗਸਤ ਨੂੰ ਪ੍ਰੋਗਰਾਮ ਵਿਚ ਭਾਗ ਲੈਣ ਵਾਲੇ ਜ਼ਿਲ੍ਹੇ ਦੇ ਸਕੂਲਾਂ ਅਤੇ ਕਾਲਜਾਂ ਵਿਚ ਛੁੱਟੀ ਕਰਨ ਦਾ ਐਲਾਨ ਕੀਤਾ।