JALANDHAR WEATHER

ਪੁਲਿਸ ਨੇ ਅਫ਼ੀਮ ਅਤੇ ਵਾਹਨ ਸਮੇਤ ਦੋ ਕੀਤੇ ਗ੍ਰਿਫ਼ਤਾਰ

ਜਲੰਧਰ, 26 ਅਗਸਤ (ਮਨਜੋਤ ਸਿੰਘ)- ਨਸ਼ਾ ਤਸਕਰਾਂ ’ਤੇ ਸ਼ਿਕੰਜਾ ਕੱਸਦੇ ਹੋਏ ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅਫ਼ੀਮ ਦੀ ਤਸਕਰੀ ਕਰਨ ਵਾਲੇ ਇਕ ਅੰਤਰਰਾਜੀ ਗਰੋਹ ਦਾ ਪਰਦਾਫ਼ਾਸ਼ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਸਪੈਸ਼ਲ ਸੈੱਲ ਜਲੰਧਰ ਨੇ ਇਕ ਇਤਲਾਹ ’ਤੇ ਦਕੋਹਾ ਫਾਟਕ ਜਲੰਧਰ ਨੇੜੇ ਜਾਲ ਵਿਛਾਇਆ ਸੀ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕਾਰ ਨੂੰ ਨਸ਼ਾ ਤਸਕਰ ਕੈਪਟਨ ਸਿੰਘ ਚਲਾ ਰਿਹਾ ਹੈ, ਜੋ ਕਿ ਝਾਰਖੰਡ ਤੋਂ ਲਿਆ ਕੇ ਜਲੰਧਰ ਵਿਖੇ ਅਫ਼ੀਮ ਵੇਚਦਾ ਹੈ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਵਲੋਂ ਤਲਾਸ਼ੀ ਲੈਣ ’ਤੇ ਉਸ ਦੀ ਕਾਰ ’ਚੋਂ 3.5 ਕਿਲੋ ਅਫ਼ੀਮ ਬਰਾਮਦ ਕੀਤੀ ਗਈ, ਜਿਸ ਤੋਂ ਬਾਅਦ ਉਸ ਨੂੰ ਕਾਬੂ ਕਰ ਲਿਆ ਗਿਆ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਥਾਣਾ ਕੈਂਟ ਸੀ.ਪੀ. ਜਲੰਧਰ ਵਿਖੇ ਐਫ਼.ਆਈ.ਆਰ. 116 ਮਿਤੀ 25-07-2024 ਅਧੀਨ 18-61-85 ਐਨ.ਡੀ.ਪੀ.ਐਸ. ਐਕਟ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਤਫ਼ਤੀਸ਼ ਦੌਰਾਨ ਇਕ ਹੋਰ ਮੁਲਜ਼ਮ ਮਾਨ ਸਿੰਘ ਨੂੰ ਟਰੇਸ ਕਰ ਲਿਆ, ਜੋ ਕਿ ਕੈਪਟਨ ਸਿੰਘ ਨਾਲ ਮਿਲ ਕੇ ਨਸ਼ੇ ਦਾ ਕਾਰੋਬਾਰ ਕਰਦਾ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ