JALANDHAR WEATHER

ਸੀ. ਆਈ. ਏ. ਸਟਾਫ਼ ਦੇ ਅਫ਼ਸਰ ਬਣ ਕੇ ਫਿਰੌਤੀ ਮੰਗਣ ਵਾਲੇ 5 ਕਾਬੂ

ਸ੍ਰੀ ਮੁਕਤਸਰ ਸਾਹਿਬ, 26 ਅਗਸਤ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਤੁਸ਼ਾਰ ਗੁਪਤਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਸੀ.ਆਈ.ਏ. ਸਟਾਫ਼ ਦੇ ਅਫ਼ਸਰ ਬਣ ਕੇ ਫਿਰੌਤੀ ਮੰਗਣ ਵਾਲੇ 5 ਵਿਅਕਤੀਆਂ ਦੇ ਗਰੋਹ ਨੂੰ ਕਾਬੂ ਕੀਤਾ ਹੈ ਜਿਨ੍ਹਾਂ ਪਿੰਡ ਸੋਥਾ ਦੇ ਵਿਅਕਤੀ ਨੂੰ ਫੋਨ ਕਰਕੇ ਕਿਹਾ ਸੀ ਕਿ ਉਹ ਸੀ. ਆਈ. ਏ. ਸਟਾਫ ਦਾ ਅਫਸਰ ਬੋਲ ਰਿਹਾ ਹੈ ਤੇ ਧਮਕੀਆਂ ਦੇ ਰਿਹਾ ਸੀ ਕਿ ਉਸ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕਰ ਦਿੱਤਾ ਜਾਵੇਗਾ ਅਤੇ ਫੋਨ ਕਾਲ ਵਿਚੋਂ ਮਾਰਕੁਟਾਈ ਦੀਆਂ ਆਵਾਜ਼ਾਂ ਆ ਰਹੀਆਂ ਸਨ। ਪੁਲਿਸ ਨੇ ਤਕਨੀਕੀ ਸਹਾਇਤਾ ਦੀ ਮਦਦ ਨਾਲ ਵਿਅਕਤੀਆਂ ਨੂੰ ਕਾਬੂ ਕੀਤਾ ਅਤੇ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਉਤੇ ਹੋਰ ਖੁਲਾਸੇ ਹੋਣ ਦੀ ਵੀ ਸੰਭਾਵਨਾ ਹੈ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ