JALANDHAR WEATHER

ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿੱਤਾ ਮੰਗ ਪੱਤਰ

ਅੰਮ੍ਰਿਤਸਰ, 27 ਅਗਸਤ (ਜਸਵੰਤ ਸਿੰਘ ਜੱਸ)- ਖਡੂਰ ਸਾਹਿਬ ਹਲਕੇ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਅੱਜ ਸਾਥੀਆਂ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਾਮ ਇਕ ਮੰਗ ਪੱਤਰ ਦਿੱਤਾ। ਚਾਰ ਸਫਿਆਂ ਦੇ ਇਸ ਮੰਗ ਪੱਤਰ ਵਿਚ ਉਨ੍ਹਾਂ ਨੇ ਜਥੇਦਾਰ ਨੂੰ ਅਪੀਲ ਕੀਤੀ ਕਿ 30 ਅਗਸਤ ਨੂੰ ਹੋ ਰਹੀ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇ ਅਤੇ ਉਸ ਦੀਆਂ ਰਾਜਨੀਤਿਕ ਤੇ ਧਾਰਮਿਕ ਸਰਗਰਮੀਆਂ 'ਤੇ ਰੋਕ ਲਗਾਉਣ ਦਾ ਆਦੇਸ਼ ਜਾਰੀ ਕੀਤਾ ਜਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ