JALANDHAR WEATHER

ਜ਼ਮੀਨ ਐਕਵਾਇਰ ਸੰਬੰਧੀ ਅੱਜ ਐਡਵੋਕੇਟ ਚਰਨਪਾਲ ਸਿੰਘ ਬਾਗੜੀ ਕਰਨਗੇ ਮੁੱਖ ਸਕੱਤਰ ਪੰਜਾਬ ਨਾਲ ਮੀਟਿੰਗ

ਚੰਡੀਗੜ੍ਹ, 27 ਅਗਸਤ- ਭਲਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੀਟਿੰਗ ਤੋਂ ਪਹਿਲਾਂ ਐਡਵੋਕੇਟ ਚਰਨਪਾਲ ਸਿੰਘ ਬਾਗੜੀ ਦੀ ਮਾਣਯੋਗ ਮੁੱਖ ਸਕੱਤਰ ਪੰਜਾਬ ਨਾਲ ਮੀਟਿੰਗ ਤੈਅ ਕੀਤੀ ਗਈ ਹੈ। ਇਹ ਮੀਟਿੰਗ ਅੱਜ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ 3 ਵਜੇ ਹੋਵੇਗੀ। ਇਸ ਵਿਚ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਵਲੋਂ ਜ਼ਮੀਨਾਂ ਅਤੇ ਜਾਇਦਾਦਾਂ ਦੇ ਐਕਵਾਇਰ, ਮੁਆਵਜ਼ੇ, ਮੁੜ ਵਸੇਬੇ ਅਤੇ ਜ਼ਮੀਨ ਮਾਲਕਾਂ ਲਈ ਮੁੜ ਵਸੇਬੇ ਦੇ ਮੁੱਦੇ ’ਤੇ ਚਰਚਾ ਕੀਤੀ ਜਾਵੇਗੀ। ਐਡਵੋਕੇਟ ਬਾਗੜੀ ਮਾਣਯੋਗ ਸੁਪਰੀਮ ਕੋਰਟ ਅਤੇ ਹਾਈਕੋਰਟ ਵਿਚ ਜ਼ਮੀਨ ਐਕਵਾਇਰ ਦੇ ਸੰਵਿਧਾਨਕ ਮਾਮਲੇ ਅਤੇ ਐਨ.ਐਚ.ਏ.ਆਈ. ਦੁਆਰਾ ਜ਼ਮੀਨ ਦੀ ਪ੍ਰਾਪਤੀ ਅਤੇ ਘੱਟ ਮੁਆਵਜ਼ੇ ਨੂੰ ਚੁਣੌਤੀ ਦੇਣ ਵਾਲੇ ਕੇਸ ਲੜ ਰਹੇ ਹਨ। ਉਹ ਕਿਸਾਨਾਂ ਦੀਆਂ ਕਾਨੂੰਨੀ ਮੰਗਾਂ ਨੂੰ ਰਾਜ ਸਰਕਾਰ ਤੱਕ ਪਹੁੰਚਾਉਣਗੇ ਅਤੇ ਕਾਨੂੰਨੀ ਤਰੀਕੇ ਨਾਲ ਵਿਵਾਦ ਦੇ ਨਿਪਟਾਰੇ ਲਈ ਰਾਹ ਲੱਭਣ ਦੀ ਕੋਸ਼ਿਸ਼ ਕਰਨਗੇ। ਉਹ ਇਹ ਵੀ ਦੱਸਣਗੇ ਕਿ ਕੇਂਦਰ ਸਰਕਾਰ ਜਾਂ ਐਨ.ਐਚ.ਏ.ਆਈ. ਪੰਜਾਬ ਦੇ ਜ਼ਮੀਨ ਮਾਲਕਾਂ ਨਾਲ ਵਿਤਕਰਾ ਨਹੀਂ ਕਰ ਸਕਦੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ