JALANDHAR WEATHER

ਆਬਕਾਰੀ ਨੀਤੀ ਮਾਮਲਾ: ਸੁਪਰੀਮ ਕੋਰਟ ਨੇ ਕੇ. ਕਵਿਤਾ ਨੂੰ ਦਿੱਤੀ ਜ਼ਮਾਨਤ

ਨਵੀਂ ਦਿੱਲੀ, 27 ਅਗਸਤ- ਸੁਪਰੀਮ ਕੋਰਟ ਨੇ ਅੱਜ ਬੀ.ਆਰ.ਐਸ. ਨੇਤਾ ਕੇ ਕਵਿਤਾ ਨੂੰ ਕੇਂਦਰੀ ਜਾਂਚ ਬਿਊਰੋ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ ਦੁਆਰਾ ਜਾਂਚ ਕੀਤੇ ਜਾ ਰਹੇ ਆਬਕਾਰੀ ਨੀਤੀ ਬੇਨਿਯਮੀਆਂ ਦੇ ਮਾਮਲਿਆਂ ਵਿਚ ਜ਼ਮਾਨਤ ਦੇ ਦਿੱਤੀ ਹੈ। ਜਸਟਿਸ ਬੀ.ਆਰ. ਗਵਈ ਅਤੇ ਕੇ.ਵੀ. ਵਿਸ਼ਵਨਾਥਨ ਦੀ ਬੈਂਚ ਨੇ ਕੇ ਕਵਿਤਾ ਨੂੰ ਤੁਰੰਤ ਰਿਹਾਅ ਕਰਨ ਦਾ ਨਿਰਦੇਸ਼ ਦਿੱਤਾ ਹੈ। ਸਿਖਰਲੀ ਅਦਾਲਤ ਨੇ ਕਵਿਤਾ ਵਿਰੁੱਧ ਸਬੂਤਾਂ ਨਾਲ ਛੇੜਛਾੜ ਨਾ ਕਰਨ ਜਾਂ ਇਸ ਮਾਮਲੇ ਵਿਚ ਗਵਾਹਾਂ ਨੂੰ ਪ੍ਰਭਾਵਿਤ ਨਾ ਕਰਨ ਸਮੇਤ ਕਈ ਸ਼ਰਤਾਂ ਵੀ ਲਗਾਈਆਂ ਹਨ। ਸਿਖਰਲੀ ਅਦਾਲਤ ਨੇ ਉਸ ਨੂੰ ਸੀ.ਬੀ.ਆਈ. ਅਤੇ ਈ.ਡੀ. ਦੋਵਾਂ ਮਾਮਲਿਆਂ ਵਿਚ 10-10 ਲੱਖ ਰੁਪਏ ਦੇ ਜ਼ਮਾਨਤ ਬਾਂਡ ਭਰਨ ਦਾ ਨਿਰਦੇਸ਼ ਦਿੱਤਾ। ਸੁਪਰੀਮ ਕੋਰਟ ਨੇ ਉਸ ਨੂੰ ਆਪਣਾ ਪਾਸਪੋਰਟ ਸੌਂਪਣ ਦਾ ਵੀ ਨਿਰਦੇਸ਼ ਦਿੱਤਾ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ