JALANDHAR WEATHER

ਸੱਚਖੰਡ ਸ੍ਰੀ ਹਜ਼ੂਰ ਸਾਹਿਬ ਤੋਂ ਚੱਲੀ ਪੰਜ ਤਖ਼ਤ ਤੀਰਥ ਰੇਲ ਗੱਡੀ ਸ੍ਰੀ ਆਨੰਦਪੁਰ ਸਾਹਿਬ ਪਹੁੰਚੀ

ਸੀ ਆਨੰਦਪੁਰ ਸਾਹਿਬ, 31 ਅਗਸਤ (ਜੇ.ਐਸ. ਨਿੱਕੂਵਾਲ/ ਕਰਨੈਲ ਸਿੰਘ)- ਸੱਚਖੰਡ ਸ੍ਰੀ ਹਜ਼ੂਰ ਸਹਿਬ ਨਾਂਦੇੜ ਮਹਾਰਾਸ਼ਟਰ ਤੋਂ ਸਿੱਖ ਪੰਥ ਦੇ ਪੰਜ ਤਖ਼ਤਾਂ ਲਈ ਸ਼ੁਰੂ ਕੀਤੀ ਗਈ ਪੰਜ ਤਖ਼ਤ ਵਿਸ਼ੇਸ਼ ਤੀਰਥ ਰੇਲ ਗੱਡੀ ਸ੍ਰੀ ਆਨੰਦਪੁਰ ਸਾਹਿਬ ਰੇਲਵੇ ਸਟੇਸ਼ਨ ’ਤੇ ਪਹੁੰਚੀ, ਜਿਸ ਦਾ ਸਵਾਗਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਤੌਰ ’ਤੇ ਕੀਤਾ ਗਿਆ ਅਤੇ ਭਰਵੀਂ ਗਿਣਤੀ ਵਿਚ ਇਲਾਕੇ ਦੀ ਸੰਗਤ ਵੀ ਮੌਜੂਦ ਸੀ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਹੈਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਮੈਨੇਜਰ ਮਲਕੀਤ ਸਿੰਘ, ਵਧੀਕ ਮੈਨੇਜਰ ਹਰਦੇਵ ਸਿੰਘ ਐਡਵੋਕੇਟ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸੀ। ਇਸ ਤੋਂ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਗੁਰਬਾਣੀ ਦਾ ਪ੍ਰਵਾਹ ਚੱਲਿਆ। ਸ਼ਹੀਦ ਬਾਬਾ ਭੁਚੰਗ ਸਿੰਘ ਚੈਰੀਟੇਬਲ ਟਰੱਸਟ ਨਾਂਦੇੜ ਦੇ ਪ੍ਰਧਾਨ ਰਵਿੰਦਰ ਸਿੰਘ ਬੁੰਗਈ ਨੇ ਦੱਸਿਆ ਕਿ ਅੱਜ ਸਾਰਾ ਦਿਨ ਸ੍ਰੀ ਅਨੰਦਪੁਰ ਸਾਹਿਬ ਦੇ ਗੁਰਧਾਮਾਂ ਦੇ ਦਰਸ਼ਨ ਕੀਤੇ ਜਾਣਗੇ। ਸ਼ਾਮ ਨੂੰ 9 ਵਜੇ ਗੱਡੀ ਸਰਹੰਦ ਰਾਹੀਂ ਰਵਾਨਾ ਹੋ ਜਾਵੇਗੀ। ਇਸ ਤੋਂ ਬਾਅਦ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਫਿਰ ਇਹ ਰੇਲ ਗੱਡੀ ਦੋ ਸਤੰਬਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚੇਗੀ। 4 ਸਤੰਬਰ ਨੂੰ ਨਗਰ ਕੀਰਤਨ ਵਿਚ ਸ਼ਮੂਲੀਅਤ ਕਰਕੇ ਮੁਹੱਲਾ ਕੱਢਣ ਤੋਂ ਬਾਅਦ ਸ਼ਾਮ ਵੇਲੇ ਇਹ ਗੱਡੀ ਨਾਂਦੇੜ ਸਾਹਿਬ ਲਈ ਰਵਾਨਾ ਹੋ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ