JALANDHAR WEATHER

ਤਨਖ਼ਾਹਈਏ ਕਰਾਰ ਦਿੱਤੇ ਜਾਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਕੱਤਰੇਤ ਵਿਖੇ ਪੁੱਜੇ ਸੁਖਬੀਰ ਸਿੰਘ ਬਾਦਲ

ਅੰਮ੍ਰਿਤਸਰ, 31 ਅਗਸਤ (ਜਸਵੰਤ ਸਿੰਘ ਜੱਸ)- ਬੀਤੇ ਦਿਨ ਪੰਜ ਸਿੰਘ ਸਾਹਿਬਾਨ ਵਲੋਂ ਤਨਖ਼ਾਹੀਏ ਕਰਾਰ ਦਿੱਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਆਪਣਾ ਸਪੱਸ਼ਟੀਕਰਨ ਕਮ ਮੁਆਫ਼ੀਨਾਮਾ ਲੈ ਕੇ ਅਚਾਨਕ ਸ੍ਰੀ ਅਕਾਲ ਤਖ਼ਤ ਸਕੱਤਰੇਤ ਵਿਖੇ ਪੁੱਜੇ ਹਨ। ਇਸ ਤੋਂ ਇਲਾਵਾ ਅੱਜ ਤਤਕਾਲੀ ਅਕਾਲੀ ਸਰਕਾਰਾਂ ਵੇਲੇ ਕੈਬਨਿਟ ਮੰਤਰੀ ਰਹੇ ਗੁਲਜ਼ਾਰ ਸਿੰਘ ਰਣੀਕੇ, ਡਾ. ਦਲਜੀਤ ਸਿੰਘ ਚੀਮਾ ਅਤੇ ਸ਼ਰਨਜੀਤ ਸਿੰਘ ਢਿੱਲੋ ਵੀ ਆਪਣੇ ਸਪੱਸ਼ਟੀਕਰਨ ਲੈ ਕੇ ਸ੍ਰੀ ਅਕਾਲ ਤਖ਼ਤ ਸਕੱਤਰੇਤ ਵਿਖੇ ਪੁੱਜੇ ਹਨ। ਜ਼ਿਕਰਯੋਗ ਹੈ ਕਿ ਬੀਤੇ ਦਿਨ ਸਿੰਘ ਸਾਹਿਬਾਨ ਵਲੋਂ ਸੁਖਬੀਰ ਸਿੰਘ ਬਾਦਲ ਨੂੰ ਉਦੋਂ ਤੱਕ ਤਨਖ਼ਾਹੀਆ ਕਰਾਰ ਦਿੱਤਾ ਗਿਆ ਸੀ, ਜਦੋਂ ਤੱਕ ਉਹ ਨਿੱਜੀ ਤੌਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਤੇ ਸੰਗਤਾਂ ਕੋਲ ਆਪਣੇ ਗੁਨਾਹਾਂ ਦੀ ਮੁਆਫ਼ੀ ਨਹੀਂ ਮੰਗਦੇ ਪਰ ਸੁਖਬੀਰ ਸਿੰਘ ਬਾਦਲ ਅੱਜ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਸਪੱਸ਼ਟੀਕਰਨ ਲੈ ਕੇ ਪੁੱਜ ਗਏ ਹਨ। ਸਮਝਿਆ ਜਾਂਦਾ ਹੈ ਕਿ ਉਹ ਅਕਾਲੀ ਸਰਕਾਰ ਸਮੇਂ ਕੈਬਨਿਟ ਮੰਤਰੀ ਰਹੇ ਹੋਣ ਕਾਰਨ ਆਪਣਾ ਸਪੱਸ਼ਟੀਕਰਨ ਦੇਣ ਲਈ ਪੁਜੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ