JALANDHAR WEATHER

ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਸਣੇ 12 ਵਿਅਕਤੀ ਗ੍ਰਿਫਤਾਰ

ਸੰਗਰੂਰ, 31 ਅਗਸਤ (ਧੀਰਜ ਪਸ਼ੋਰੀਆ)-ਜ਼ਿਲ੍ਹਾ ਪੁਲਿਸ ਸੰਗਰੂਰ ਵਲੋਂ ਪਿਛਲੇ ਇਕ ਹਫਤੇ ਅੰਦਰ ਸੰਗਰੂਰ ਪੁਲਿਸ ਨੇ ਨਸ਼ਾ ਤਸਕਰੀ ਕਰਨ ਵਾਲਿਆਂ ਖਿਲਾਫ 11 ਕੇਸ ਦਰਜ ਕਰਦੇ ਹੋਏ 12 ਵਿਅਕਤੀਆਂ ਨੂੰ ਗ੍ਰਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ 24 ਅਗਸਤ ਤੋਂ 31 ਅਗਸਤ ਤੱਕ ਐਨ.ਡੀ.ਪੀ.ਐਸ. ਐਕਟ ਤਹਿਤ ਡਰੱਗ ਦੇ 8 ਮੁਕੱਦਮੇ ਦਰਜ ਕਰਕੇ 9 ਵਿਅਕਤੀ ਕਾਬੂ ਕੀਤੇ ਹਨ ਜਦਕਿ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ ਐਕਸਾਈਜ਼ ਐਕਟ ਤਹਿਤ 3 ਮੁਕੱਦਮੇ ਦਰਜ ਕਰਕੇ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਉਨ੍ਹਾਂ ਕਿਹਾ ਕਿ 24 ਤੋਂ 31 ਅਗਸਤ ਤੱਕ ਐਨ.ਡੀ.ਪੀ.ਐਸ. ਐਕਟ ਤਹਿਤ 10 ਗ੍ਰਾਮ ਹੈਰੋਇਨ, 57 ਕਿੱਲੋ 500 ਗ੍ਰਾਮ ਭੁੱਕੀ ਚੂਰਾ ਪੋਸਤ, 74 ਗ੍ਰਾਮ ਗਾਂਜਾ ਅਤੇ 630 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ