JALANDHAR WEATHER

ਹਰਿਆਣਾ ਦੇ ਗੁਰਧਾਮਾਂ ਨੂੰ ਸਰਕਾਰੀ ਕਬਜ਼ੇ ਤੋਂ ਮੁਕਤ ਕਰਵਾਉਣ ਦੀ ਮੁਹਿੰਮ ਕਰਨਾਲ ਤੋਂ ਸ਼ੁਰੂ ਕੀਤੀ ਜਾਵੇਗੀ - ਜਗਦੀਸ਼ ਸਿੰਘ ਝੀਂਡਾ

ਕਰਨਾਲ, 31 ਅਗਸਤ (ਗੁਰਮੀਤ ਸਿੰਘ ਸੱਗੂ)-ਸ਼੍ਰੋਮਣੀ ਪੰਥਕ ਅਕਾਲੀ ਦਲ ਹਰਿਆਣਾ ਵਲੋਂ 1 ਸਤੰਬਰ ਦਿਨ ਐਤਵਾਰ ਨੂੰ ਸਵੇਰੇ 11 ਵਜੇ ਕਰਨਾਲ ਦੇ ਗੁਰਦੁਆਰਾ ਨਾਨਕਸਰ (ਸ਼ਹੀਦ ਬਾਬਾ ਜੰਗ ਸਿੰਘ) ਗੁਰਦੁਆਰਾ ਮਾਤਾ ਸਾਹਿਬ ਦੇਵਾ (ਬਾਬਾ ਜੋਗਾ ਸਿੰਘ), ਜੀ.ਟੀ. ਰੋਡ, ਕਰਨਾਲ ਵਿਖੇ ਵਿਸ਼ਾਲ ਸਿੱਖ ਕਾਨਫਰੰਸ ਕਰਵਾਈ ਜਾਵੇਗੀ। ਇਸ ਕਾਨਫਰੰਸ ਵਿਚ ਸਾਬਕਾ ਗਵਰਨਰ ਸਤਪਾਲ ਮਲਿਕ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਮੌਕੇ ਹਰਿਆਣਾ ਦੇ ਗੁਰਦੁਆਰਿਆਂ ਨੂੰ ਸਰਕਾਰ ਵਲੋਂ ਲਗਾਈਆਂ ਗਈਆਂ ਕਮੇਟੀਆਂ ਤੋਂ ਮੁਕਤ ਕਰਵਾਉਣ ਲਈ ਨਵਾਂ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਕਈ ਅਹਿਮ ਸਿਆਸੀ ਤੇ ਸਮਾਜਿਕ ਮਤੇ ਪਾਸ ਕੀਤੇ ਜਾਣਗੇ। ਇਹ ਜਾਣਕਾਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਬਾਨੀ ਪ੍ਰਧਾਨ ਅਤੇ ਸ਼੍ਰੋਮਣੀ ਪੰਥਕ ਅਕਾਲੀ ਦਲ ਹਰਿਆਣਾ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਦਿੱਤੀ। ਉਹ ਅੱਜ ਕਰਨਾਲ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਸਿੱਖ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਿੱਖ ਧਰਮ ਦੀ ਰਾਖੀ ਲਈ ਗੁਰਦੁਆਰਿਆਂ ਨੂੰ ਸਰਕਾਰੀ ਕਬਜ਼ੇ ਤੋਂ ਮੁਕਤ ਕਰਵਾਉਣ ਲਈ ਅੱਗੇ ਆਉਣ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ