ਸ਼ਰਾਬ ਨੀਤੀ ਸੀ.ਬੀ.ਆਈ. ਮਾਮਲਾ: ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ ਅੱਜ ਹੋਵੇਗੀ ਸੁਣਵਾਈ
ਨਵੀਂ ਦਿੱਲੀ, 5 ਸਤੰਬਰ- ਸ਼ਰਾਬ ਨੀਤੀ ਮਾਮਲੇ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ 23 ਅਗਸਤ ਨੂੰ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਉੱਜਵਲ ਭੂਈਆ ਦੀ ਬੈਂਚ ਨੇ ਸੁਣਵਾਈ ਕੀਤੀ ਸੀ। ਇਸ ਦੌਰਾਨ ਸੀ.ਬੀ.ਆਈ. ਨੇ ਅਦਾਲਤ ਨੂੰ ਕਿਹਾ ਸੀ ਕਿ ਉਸ ਨੇ ਇਕ ਮਾਮਲੇ ਵਿਚ ਆਪਣਾ ਜਵਾਬ ਦਾਖ਼ਲ ਕਰ ਦਿੱਤਾ ਹੈ ਜਦਕਿ ਦੂਜੇ ਮਾਮਲੇ ਵਿਚ ਜਵਾਬ ਦੇਣ ਲਈ ਹੋਰ ਸਮਾਂ ਚਾਹੀਦਾ ਹੈ। ਇਸ ਦੇ ਜਵਾਬ ਵਿਚ ਕੇਜਰੀਵਾਲ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਕਿਹਾ ਸੀ ਕਿ ਇਕ ਮਾਮਲੇ ਵਿਚ ਸੀ.ਬੀ.ਆਈ. ਦਾ ਜਵਾਬ 21 ਅਗਸਤ ਨੂੰ ਰਾਤ 8 ਵਜੇ ਮਿਲ ਗਿਆ ਹੈ। ਏਜੰਸੀ ਦੀ ਅਪੀਲ ’ਤੇ ਅਦਾਲਤ ਨੇ ਸੀ.ਬੀ.ਆਈ. ਨੂੰ ਇਕ ਹਫ਼ਤੇ ਦਾ ਸਮਾਂ ਦਿੱਤਾ ਸੀ।