ਤੇਲੰਗਾਨਾ: ਪੁਲਿਸ ਨਾਲ ਮੁੱਠਭੇੜ ਵਿਚ 6 ਮਾਓਵਾਦੀ ਢੇਰ
ਤੇਲੰਗਾਨਾ, 4 ਸਤੰਬਰ- ਤੇਲੰਗਾਨਾ ਦੇ ਭਦਰਾਦਰੀ ਕੋਠਾਗੁਡੇਮ ਜ਼ਿਲ੍ਹੇ ਵਿਚ ਅੱਜ ਸਵੇਰੇ ਪੁਲਿਸ ਅਤੇ ਮਾਓਵਾਦੀਆਂ ਵਿਚਕਾਰ ਮੁਠਭੇੜ ਸ਼ੁਰੂ ਹੋਈ। ਜ਼ਿਲ੍ਹੇ ਦੇ ਐਸ.ਪੀ. ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਮੁਕਾਬਲੇ ਵਿਚ 6 ਮਾਓਵਾਦੀ ਮਾਰੇ ਗਏ ਅਤੇ ਦੋ ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ, ਜਿਨ੍ਹਾਂ ਵਿਚੋਂ ਇਕ ਦੀ ਹਾਲਤ ਨਾਜ਼ੁਕ ਹੈ ਅਤੇ ਉਸ ਦਾ ਇਲਾਜ ਚੱਲ ਰਿਹਾ ਹੈ।