JALANDHAR WEATHER

ਸੂਬੇ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨ ਲਈ ਭਗਵੰਤ ਮਾਨ ਸਰਕਾਰ ਕੋਲ ਕੋਈ ਯੋਗ ਨੀਤੀ ਨਹੀਂ - ਅਰਵਿੰਦ ਖੰਨਾ

ਸੰਗਰੂਰ, 5 ਸਤੰਬਰ (ਧੀਰਜ ਪਸ਼ੋਰੀਆ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਗਲਤ ਨੀਤੀਆਂ ਕਰਕੇ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਵਿਗੜੀ ਹੋਈ ਹੈ। ਅਰਵਿੰਦ ਖੰਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦਾ ਦਾਅਵਾ ਕੋਰਾ ਝੂਠ ਨਿਕਲਿਆ ਹੈ ਅਤੇ ਅੱਜ ਪੰਜਾਬ ਹਰ ਪੱਖ ਤੋਂ ਬਰਬਾਦੀ ਦੇ ਕੰਢੇ ਉਤੇ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਦਿਨ-ਦਿਹਾੜੇ ਹੁੰਦੇ ਕਤਲ ਅਤੇ ਹੋਰ ਹਿੰਸਕ ਵਾਰਦਾਤਾਂ ਪੰਜਾਬ ਵਿਚ ਬਣੇ ਜੰਗਲ ਰਾਜ ਨੂੰ ਬਿਆਨ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਲੋਂ ਪੰਜਾਬ ਦੀ ਉਦਯੋਗਿਕ ਤਰੱਕੀ ਦੇ ਵੀ ਝੂਠੇ ਵਾਅਦੇ ਹੀ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਉਦਯੋਗਾਂ ਦੇ ਵਿਕਾਸ ਲਈ ਕੋਈ ਸਾਰਥਕ ਯੋਜਨਾ ਨਹੀਂ ਬਣਾਈ ਅਤੇ ਮੁੱਖ ਮੰਤਰੀ ਦੂਜੇ ਰਾਜਾਂ ਵਿਚ ਹੀ ਚੋਣ ਪ੍ਰਚਾਰ ਕਰਨ ਵਿਚ ਰੁੱਝੇ ਹੋਏ ਹਨ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ