JALANDHAR WEATHER

ਕਾਰ ਵਿਚ ਜਾ ਰਹੇ ਪਿਓ ਪੁੱਤ ’ਤੇ ਹਮਲਾ-ਪਿਓ ਦੀ ਮੌਤ, ਪੁੱਤ ਗੰਭੀਰ ਜ਼ਖ਼ਮੀ

ਸ੍ਰੀ ਮੁਕਤਸਰ ਸਾਹਿਬ, 6 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਦਿਨੋਂ ਦਿਨ ਵਿਗੜ ਰਹੀ ਹੈ ਤੇ ਅੱਜ ਸਵੇਰੇ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮਰਾੜ੍ਹ ਕਲਾਂ ਤੋਂ ਪਿੰਡ ਖਾਰਾ ਲਿੰਕ ਸੜਕ ’ਤੇ ਬਠਿੰਡਾ ਵਿਖੇ ਕਾਰ ਵਿਚ ਦਵਾਈ ਲੈਣ ਜਾ ਰਹੇ ਪਿਓ ਪੁੱਤ ’ਤੇ ਲੁਟੇਰਿਆਂ ਨੇ ਹਮਲਾ ਕਰ ਦਿੱਤਾ। ਇਸ ਵਿਚ ਪਿੰਡ ਬਾਜਾ ਮਰਾੜ੍ਹ ਵਾਸੀ ਲਖਵੀਰ ਸਿੰਘ ਦੀ ਮੌਤ ਹੋ ਗਈ, ਜਦਕਿ ਉਸ ਦਾ ਪੁੱਤਰ ਪਿਆਰਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਲੁਟੇਰਿਆਂ ਵਲੋਂ ਘਟਨਾ ਨੂੰ ਅੰਜ਼ਾਮ ਦਿੱਤੇ ਜਾਣ ਦਾ ਪਤਾ ਲੱਗਣ ’ਤੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਵੱਡੀ ਗਿਣਤੀ ਵਿਚ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਪਹੁੰਚ ਕੇ ਜਾਂਚ ਵਿਚ ਜੁੱਟ ਗਏ ਹਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੂਰੀ ਜਾਂਚ ਤੋਂ ਬਾਅਦ ਹੀ ਘਟਨਾ ਬਾਰੇ ਖੁਲਾਸਾ ਕੀਤਾ ਜਾਵੇਗਾ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ