JALANDHAR WEATHER

ਵੈਟਨਰੀ ਇੰਸਪੈਕਟਰਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਫਰੀਦਕੋਟ ਵਿਖੇ ਪਹਿਲੀ ਜੋਨਲ ਕਨਵੈਂਨਸ਼ਨ 8 ਸਤੰਬਰ ਨੂੰ

ਚੰਡੀਗੜ੍ਹ, 6 ਸਤੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਅਤੇ ਪਸ਼ੂ ਪਾਲਣ ਵਿਭਾਗ ਦੀ ਅਫਸਰਸ਼ਾਹੀ ਵਲੋਂ ਵੈਟਨਰੀ ਇੰਸਪੈਕਟਰ ਕੇਡਰ ਦੀਆਂ ਮੰਗਾਂ ਮਸਲਿਆਂ ਨੂੰ ਅਣਦੇਖਿਆਂ ਕਰਨ ਖ਼ਿਲਾਫ਼ ਸਮੁੱਚੇ ਪੰਜਾਬ ਵਿਚ ਜੋਨਲ ਕਨਵੈਂਨਸ਼ਨਾਂ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਗੁਰਦੀਪ ਸਿੰਘ ਬਾਸੀ ਅਤੇ ਸੂਬਾ ਜਨਰਲ ਸਕੱਤਰ ਵਿਪਨ ਗੋਇਲ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਪਸ਼ੂ ਪਾਲਣ ਵਿਭਾਗ ਦੀ ਅਫ਼ਸਰਸ਼ਾਹੀ ਵੈਟਨਰੀ ਇੰਸਪੈਕਟਰ ਕੇਡਰ ਦੀਆਂ ਮੰਗਾਂ ਪੂਰੀਆਂ ਕਰਨ ਤੋਂ ਟਾਲਾ ਵੱਟ ਰਹੀ ਹੈ। ਜਲੰਧਰ ਜ਼ਿਮਨੀ ਚੋਣ ਦੌਰਾਨ ਪਸ਼ੂ ਪਾਲਣ ਵਿਭਾਗ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਿਚ ਹੋਈ ਵਿਭਾਗੀ ਮੀਟਿੰਗ ਵਿਚ ਸਰਕਾਰ ਨੇ ਵੈਟਨਰੀ ਇੰਸਪੈਕਟਰ ਕੇਡਰ ਨੂੰ ਮੰਗਾਂ ਦੇ ਨਿਪਟਾਰੇ ਸੰਬੰਧੀ ਵਿਸ਼ਵਾਸ ਦਿਵਾਇਆ ਸੀ, ਪਰੰਤੂ ਦੋ ਮਹੀਨੇ ਬੀਤ ਜਾਣ ਉਪਰੰਤ ਵੀ ਪਸ਼ੂ ਪਾਲਣ ਵਿਭਾਗ ਦੀ ਅਫ਼ਸਰਸ਼ਾਹੀ ਨੇ ਇਸ ਸੰਬੰਧੀ ਕੋਈ ਕਾਰਵਾਈ ਕਰਨ ਤੋਂ ਟਾਲਾ ਵੱਟੀ ਰੱਖਿਆ ਹੈ। ਪੰਜਾਬ ਭਰ ਦੇ ਵੈਟਨਰੀ ਇੰਸਪੈਕਟਰ ਪੰਜਾਬ ਸਰਕਾਰ ਅਤੇ ਪਸ਼ੂ ਪਾਲਣ ਵਿਭਾਗ ਦੀ ਅਫਸਰਸ਼ਾਹੀ ਵਲੋਂ ਕੀਤੀ ਜਾ ਰਹੀ ਵਾਅਦਾ ਖ਼ਿਲਾਫ਼ੀ ਕਾਰਨ ਖਫ਼ਾ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ