JALANDHAR WEATHER

ਅੱਜ ਦੁਪਹਿਰ 2 ਵਜੇ ਖ਼ਤਮ ਹੋਵੇਗਾ ਧਰਨਾ- ਜੋਗਿੰਦਰ ਸਿੰਘ ਉਗਰਾਹਾਂ

ਚੰਡੀਗੜ੍ਹ, 6 ਸਤੰਬਰ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਦੇ ਸੈਕਟਰ 34 ਦੇ ਪ੍ਰਦਰਸ਼ਨੀ ਮੈਦਾਨ ਵਿਚ ਜੋ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਖੇਤੀ ਮਜ਼ਦੂਰ ਯੂਨੀਅਨ ਵਿੱਚਕਾਰ ਮੀਟਿੰਗ ਚੱਲ ਰਹੀ ਸੀ, ਉਹ ਖ਼ਤਮ ਹੋ ਗਈ ਹੈ। ਮੀਟਿੰਗ ਉਪਰੰਤ ਜੋਗਿੰਦਰ ਸਿੰਘ ਉਗਰਾਹਾਂ ਨੇ ਗੱਲ ਕਰਦੇ ਹੋਏ ਕਿਹਾ ਕਿ ਉਨ੍ਹਾਂ ਵਲੋਂ ਸਰਕਾਰ ਦੇ ਇਸ ਵਾਅਦੇ ਨੂੰ ਕਿ 30 ਸਤੰਬਰ ਤੱਕ ਉਨ੍ਹਾਂ ਨੂੰ ਖੇਤੀ ਨੀਤੀ ਸੰਬੰਧੀ ਸਾਰੀ ਜਾਣਕਾਰੀ ਲਿਖਤੀ ਰੂਪ ਵਿਚ ਦੇ ਦਿੱਤੀ ਜਾਵੇਗੀ, ਤੋਂ ਬਾਅਦ ਇਹ ਧਰਨਾ ਫ਼ਿਲਹਾਲ ਸਮਾਪਤ ਕਰ ਦਿੱਤਾ ਗਿਆ ਹੈ ਤੇ ਉਹ ਅੱਜ 2 ਵਜੇ ਤੋਂ ਬਾਅਦ ਇਸ ਧਰਨੇ ਨੂੰ ਸਮਾਪਤ ਕਰ ਰਹੇ ਹਨ। ਜੋਗਿੰਦਰ ਸਿੰਘ ਉਗਰਾਹਾਂ ਨੇ ਇਹ ਵੀ ਕਿਹਾ ਕਿ ਜੇਕਰ 30 ਸਤੰਬਰ ਤੱਕ ਖੇਤੀ ਨੀਤੀ ਬਾਰੇ ਉਨ੍ਹਾਂ ਨੂੰ ਸਰਕਾਰ ਵਲੋਂ ਦਿੱਤੇ ਵਿਸ਼ਵਾਸ ਅਨੁਸਾਰ ਜਾਂ ਹੋਰ ਮੰਗਾਂ ਬਾਰੇ ਸਾਰਥਕ ਹੱਲ ਨਾ ਮਿਲਿਆ ਤਾਂ ਉਹ ਮੁੜ ਇਕ ਮੀਟਿੰਗ ਸੱਦਣਗੇ ਤੇ ਜਿਸ ਵਿਚ ਅੱਗੋਂ ਵੱਡੇ ਸੰਘਰਸ਼ ਦਾ ਐਲਾਨ ਪੰਜਾਬ ਪੱਧਰ ’ਤੇ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ