JALANDHAR WEATHER

ਪੈਟਰੋਲ, ਡੀਜ਼ਲ ਵਿਚ ਕੀਮਤਾਂ ਦੇ ਵਾਧੇ ਨੂੰ ਲੈ ਕੇ ਜ਼ਿਲ੍ਹਾ ਕਾਂਗਰਸ ਕਮੇਟੀ ਨੇ ਦਿੱਤਾ ਮੰਗ ਪੱਤਰ

ਜਲੰਧਰ, 6 ਸਤੰਬਰ- ਪੰਜਾਬ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੀਤੇ ਵਾਧੇ ਦੇ ਵਿਰੋਧ ਵਿਚ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਰਕਾਰ ਅਤੇ ਰਾਜਪਾਲ ਦੇ ਨਾਂਅ ਇਕ ਮੰਗ ਪੱਤਰ ਸੌਂਪਿਆ ਗਿਆ, ਜਿਸ ਦੌਰਾਨ ਉਨ੍ਹਾਂ ਨੇ ਕੀਮਤਾਂ ਵਿਚ ਕੀਤੇ ਵਾਧੇ ਨੂੰ ਰੱਦ ਕਰਨ ਦੀ ਮੰਗ ਕੀਤੀ। ਵਿਧਾਇਕ ਸੁਖਵਿੰਦਰ ਕੋਟਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਆਪ ਨੂੰ ਲੋਕ ਹਿਤੈਸ਼ੀ ਪਾਰਟੀ ਕਹਾਉਂਦੀ ਹੈ ਪਰ ਬਿਜਲੀ ਦੀਆਂ ਕੀਮਤਾਂ ’ਚ ਵਾਧਾ ਕੀਤਾ ਗਿਆ ਹੈ। ਪੈਟਰੋਲ ਅਤੇ ਡੀਜ਼ਲ ’ਤੇ ਟੈਕਸ ਅਤੇ ਸਬਸਿਡੀ ਨੂੰ ਖਤਮ ਕਰਕੇ ਜਨਤਾ ’ਤੇ 2400 ਕਰੋੜ ਦਾ ਨਵਾਂ ਬੋਝ ਪਾਇਆ ਜਾ ਰਿਹਾ ਹੈ, ਇਸ ਮੁੱਦੇ ’ਤੇ ਕਾਂਗਰਸ ਪਾਰਟੀ ਚੁੱਪ ਨਹੀਂ ਬੈਠੇਗੀ ਤੇ ਸੰਘਰਸ਼ ਹੋਰ ਤਿੱਖਾ ਹੋ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ