JALANDHAR WEATHER

ਅੱਜ ਕਾਂਗਰਸ ਵਿਚ ਸ਼ਾਮਿਲ ਹੋ ਸਕਦੇ ਹਨ ਵਿਨੇਸ਼ ਫੋਗਾਟ ਤੇ ਬਜਰੰਗ ਪੂਨੀਆ- ਸੂਤਰ

ਨਵੀਂ ਦਿੱਲੀ, 6 ਸਤੰਬਰ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਅੱਜ ਕਾਂਗਰਸ ਪਾਰਟੀ ਦਾ ਪੱਲਾ ਫੜ੍ਹਨਗੇ। ਇਸ ਲਈ ਦੋਨੋਂ ਦਿੱਲੀ ਪੁੱਜ ਗਏ ਹਨ। ਜਾਣਕਾਰੀ ਅਨੁਸਾਰ ਉਹ ਦੁਪਹਿਰ 1:30 ਵਜੇ ਪਾਰਟੀ ਵਿਚ ਸ਼ਾਮਿਲ ਹੋ ਸਕਦੇ ਹਨ। ਇਸ ਦੌਰਾਨ ਉਹ ਪਾਰਟੀ ਪ੍ਰਧਾਨ ਮੱਲਿਕ ਅਰਜੁਨ ਖੜਗੇ ਨਾਲ ਵੀ ਮੁਲਾਕਾਤ ਕਰਨਗੇ। ਦੱਸ ਦੇਈਏ ਕਿ 2 ਦਿਨ ਪਹਿਲਾਂ ਹੀ ਦੋਨੋਂ ਪਹਿਲਵਾਨਾਂ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ