JALANDHAR WEATHER

ਸੁਖਪਾਲ ਸਿੰਘ ਖਹਿਰਾ ਨੇ ਹਰਜੋਤ ਸਿੰਘ ਬੈਂਸ ’ਤੇ ਲਾਏ ਗੰਭੀਰ ਇਲਜ਼ਾਮ

ਚੰਡੀਗੜ੍ਹ, 6 ਸਤੰਬਰ (ਵਿਕਰਮਜੀਤ ਸਿੰਘ ਮਾਨ)- ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਮੰਤਰੀ ਹਰਜੋਤ ਸਿੰਘ ਬੈਂਸ ’ਤੇ ਗੰਭੀਰ ਇਲਜ਼ਾਮ ਲਗਾਏ ਹਨ। ਉਨ੍ਹਾਂ ਕਿਹਾ ਕਿ ਬੈਂਸ ਖ਼ਿਲਾਫ਼ 100 ਕਰੋੜ ਦੇ ਸਾਈਬਰ ਘਪਲੇ ’ਚ ਸ਼ਮੂਲੀਅਤ ਦੇ ਇਲਜ਼ਾਮ ਲਾਉਂਦੇ ਹੋਏ ਉਨ੍ਹਾਂ ਕਿਹਾ ਕਿ ਕੀ ਇਹ ਪੈਸਾ ਚੋਣਾਂ ਦੌਰਾਨ ਵਰਤਿਆ ਗਿਆ? ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਮਾਨ ਬੈਂਸ ਨੂੰ ਮੰਤਰੀ ਦੇ ਅਹੁਦੇ ਤੋਂ ਹਟਾ ਕੇ ਨਿਰਪੱਖ ਜਾਂਚ ਕਰਾਉਣ। ਇਸ ਦੇ ਨਾਲ ਹੀ ਜੋਤੀ ਯਾਦਵ ਨੂੰ ਵੀ ਕੇਸ ਦੀ ਜਾਂਚ ਦੌਰਾਨ ਲਾਈਨ ਹਾਜ਼ਰ ਕਰਨ ਦੀ ਮੰਗ ਕਰਦੇ ਹੋਏ ਮਾਮਲੇ ਦੀ ਨਿਆਂਇਕ ਜਾਂਚ ਦੀ ਮੰਗ ਵੀ ਕੀਤੀ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ