JALANDHAR WEATHER

ਵਿਨੇਸ਼ ਫੋਗਾਟ ਤੇ ਬਜਰੰਗ ਪੂਨੀਆ ਕਾਂਗਰਸ ਪਾਰਟੀ ਵਿਚ ਸ਼ਾਮਿਲ

ਨਵੀਂ ਦਿੱਲੀ, 6 ਸਤੰਬਰ- ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਅੱਜ ਰਸਮੀ ਤੌਰ ’ਤੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ, ਪਾਰਟੀ ਆਗੂ ਪਵਨ ਖੇੜਾ, ਹਰਿਆਣਾ ਕਾਂਗਰਸ ਦੇ ਪ੍ਰਧਾਨ ਉਦੈ ਭਾਨ ਅਤੇ ਹਰਿਆਣਾ ਏ.ਆਈ.ਸੀ.ਸੀ. ਇੰਚਾਰਜ ਦੀਪਕ ਬਾਬਰੀਆ ਵੀ ਮੌਜੂਦ ਸਨ। ਇਸ ਮੌਕੇ ਬੋਲਦਿਆਂ ਵਿਨੇਸ਼ ਫੋਗਾਟ ਨੇ ਕਿਹਾ ਕਿ ਮੈਂ ਕਾਂਗਰਸ ਪਾਰਟੀ ਦਾ ਧੰਨਵਾਦ ਕਰਦੀ ਹੈ ਤੇ ਇਸ ਪਾਰਟੀ ਵਿਚ ਆਉਣਾ ਮੇਰੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਅੱਗੇ ਕਿਹਾ ਕਿ ਬੁਰੇ ਸਮੇਂ ਵਿਚ ਹੀ ਪਤਾ ਲੱਗਦਾ ਹੈ ਕਿ ਤੁਹਾਡੇ ਨਾਲ ਕੌਣ ਖੜਾ ਹੈ?

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ