JALANDHAR WEATHER

ਜਲੰਧਰ ਪੁੱਜੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਤੇ ਨਵੇਂ ਡੇਰਾ ਮੁਖੀ ਜਸਦੀਪ ਸਿੰਘ ਗਿੱਲ

ਜਲੰਧਰ, 6 ਸਤੰਬਰ (ਪਰਮੀਤ ਗੁਪਤਾ)- ਅੱਜ ਸਵੇਰੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਜਲੰਧਰ ਦੇ ਜੇਲ੍ਹ ਚੌਕ ਸਥਿਤ ਸਤਿਸੰਗ ਘਰ ਪਹੁੰਚੇ, ਜਿਥੇ ਉਨ੍ਹਾਂ ਨਾਲ ਡੇਰੇ ਦੇ ਨਵੇਂ ਨਿਯੁਕਤ ਕੀਤੇ ਗਏ ਉਤਰ ਅਧਿਕਾਰੀ ਜਸਦੀਪ ਸਿੰਘ ਗਿੱਲ ਵੀ ਸੰਗਤਾਂ ਨੂੰ ਦਰਸ਼ਨ ਦਿੰਦੇ ਹੋਏ ਦੇਖੇ ਗਏ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵਲੋਂ ਜਸਦੀਪ ਸਿੰਘ ਗਿੱਲ ਨੂੰ ਆਪਣਾ ਉਤਰ ਅਧਿਕਾਰੀ ਨਿਯੁਕਤ ਕਰਨ ਉਪਰੰਤ ਪਹਿਲੀ ਦਫ਼ਾ ਕਿਸੇ ਸਤਿਸੰਗ ਘਰ ਦਾ ਦੌਰਾ ਕਰਨ ਜਲੰਧਰ ਪਹੁੰਚੇ, ਜਿਥੇ ਉਨ੍ਹਾਂ ਦੇ ਆਉਣ ਦੀ ਖ਼ਬਰ ਫੈਲਦਿਆਂ ਹੀ ਸੰਗਤਾਂ ਦਾ ਭਾਰੀ ਇਕੱਠ ਹੋਇਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ