JALANDHAR WEATHER

ਕਮਿਸ਼ਨਰੇਟ ਪੁਲਿਸ ਨੇ ਇਕ ਨਸ਼ਾ ਤਸਕਰ ਦੀ 27.34 ਲੱਖ ਰੁਪਏ ਦੀ ਜਾਇਦਾਦ ਜ਼ਬਤ ਕਰਨ ਦੀ ਕਾਰਵਾਈ ਕੀਤੀ ਸ਼ੁਰੂ

ਜਲੰਧਰ, 6 ਸਤੰਬਰ (ਮਨਜੋਤ ਸਿੰਘ)- ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਪੁਲਿਸ ਕਮਿਸ਼ਨਰੇਟ ਨੇ 21 ਕਿਲੋ ਅਫੀਮ ਸਮੇਤ ਕਾਬੂ ਕੀਤੇ ਨਸ਼ਾ ਤਸਕਰਾਂ ਦੀ 27.34 ਲੱਖ ਰੁਪਏ ਦੀ ਜਾਇਦਾਦ ਜ਼ਬਤ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਵੇਰਵਿਆਂ ਦਾ ਖੁਲਾਸਾ ਕਰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਥਾਣਾ ਡਿਵੀਜ਼ਨ 3 ਜਲੰਧਰ ਵਿਖੇ 22 ਮਿਤੀ 02-03-2024 ਅਧੀਨ 18,29,27ਏ ਐਨ.ਡੀ.ਪੀ.ਐਸ. ਐਕਟ ਤਹਿਤ ਐਫ਼.ਆਈ.ਆਰ. ਦਰਜ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਗ੍ਰਿਫਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਕੋਲੋਂ 21 ਕਿਲੋ ਅਫ਼ੀਮ ਦੀ ਭਾਰੀ ਮਾਤਰਾ ਬਰਾਮਦ ਕੀਤੀ ਗਈ ਹੈ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਤਫਤੀਸ਼ ਵਿਚ ਇਹ ਵੀ ਸਾਹਮਣੇ ਆਇਆ ਹੈ ਕਿ ਫੜੇ ਗਏ ਵਿਅਕਤੀ ਦੀ ਪਛਾਣ ਅਮਨਦੀਪ ਪੁੱਤਰ ਵਿਜੇ ਕੁਮਾਰ ਵਾਸੀ ਮੁਹੱਲਾ ਨੰ. 08 ਗੌਤਮ ਨਗਰ ਹੁਸ਼ਿਆਰਪੁਰ ਨੇ ਨਸ਼ੀਲੇ ਪਦਾਰਥਾਂ ਦੇ ਪੈਸੇ ਦੀ ਵਰਤੋਂ ਕਰਕੇ ਜਾਇਦਾਦ ਅਤੇ ਵਾਹਨ ਖਰੀਦਿਆ ਸੀ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਮੁਹਿੰਮ ਵਿੱਚ ਇਸ ਘਿਨਾਉਣੇ ਅਪਰਾਧ ਵਿਚ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ