JALANDHAR WEATHER

ਪੰਜਾਬ ਸਰਕਾਰ ਵਲੋਂ ਤੇਲ ਕੀਮਤਾਂ ਵਧਾਉਣ ਖ਼ਿਲਾਫ਼ ਰਾਜਾ ਵੜਿੰਗ ਦੀ ਅਗਵਾਈ 'ਚ ਧਰਨਾ ਅਤੇ ਰੋਸ ਮਾਰਚ

ਸ੍ਰੀ ਮੁਕਤਸਰ ਸਾਹਿਬ ,6 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਤੇਲ ਕੀਮਤਾਂ ਵਧਾਉਣ ਦੇ ਖ਼ਿਲਾਫ਼ ਅੱਜ ਪੰਜਾਬ ਭਰ ਵਿਚ ਜ਼ਿਲ੍ਹਾ ਪੱਧਰੀ ਰੋਸ ਧਰਨੇ ਦਿੱਤੇ ਗਏ। ਸ੍ਰੀ ਮੁਕਤਸਰ ਸਾਹਿਬ ਵਿਖੇ ਡੀ.ਸੀ. ਦਫ਼ਤਰ ਅੱਗੇ ਦਿੱਤੇ ਧਰਨੇ ਅਤੇ ਰੋਸ ਮਾਰਚ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਲੋਕ ਸਭਾ ਮੈਂਬਰ ਲੁਧਿਆਣਾ ਸ਼ਾਮਿਲ ਹੋਏ। ਉਨ੍ਹਾਂ ਐਡੀਸ਼ਨਲ ਡਿਪਟੀ ਕਮਿਸ਼ਨਰ ਨੂੰ ਸਰਕਾਰ ਦੇ ਨਾਂਅ ਮੰਗ ਪੱਤਰ ਦੇਣ ਮਗਰੋਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ 'ਤੇ ਵੱਡਾ ਆਰਥਿਕ ਬੋਝ ਪਾਇਆ ਹੈ। ਕਾਂਗਰਸ ਸਰਕਾਰ ਇਸ ਮਸਲੇ ਤੇ ਚੁੱਪ ਨਹੀਂ ਬੈਠੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੀ ਮਸ਼ਹੂਰੀ ਲਈ ਇਸ਼ਤਿਹਾਰਾਂ ਦੇ ਬਜਟ ਨੂੰ ਮੱਧ ਵਰਗ ਦੀਆਂ ਜੇਬਾਂ ਚੋਂ ਕੱਢ ਰਹੀ ਹੈ। ਉਨ੍ਹਾਂ ਸੂਬਾ ਸਰਕਾਰ ਨੂੰ ਕੀਮਤਾਂ ਵਿਚ ਕੀਤੇ ਵਾਧੇ ਨੂੰ ਤੁਰੰਤ ਵਾਪਸ ਲੈਣ ਅਤੇ ਲੋਕਾਂ ਉੱਤੇ ਪਾਏ ਵਿੱਤੀ ਬੋਝ ਨੂੰ ਘੱਟ ਕਰਨ ਦੀ ਅਪੀਲ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ