ਨਸ਼ੀਲੀਆਂ ਗੋਲੀਆਂ ਸਮੇੇਤ ਇਕ ਨੌਜਵਾਨ ਕਾਬੂ
ਸੜੋਆ, 7 ਸਤੰਬਰ (ਹਰਮੇਲ ਸਿੰਘ ਸਹੂੰਗੜਾ)- ਚੌਕੀ ਇੰਚਾਰਜ ਸੜੋਆ ਸਤਨਾਮ ਸਿੰਘ ਰੰਧਾਵਾ ਨੇ ਦੱਸਿਆ ਕਿ ਨਸ਼ੀਲੀਆਂ ਗੋਲੀਆਂ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਕ ਵਿਅਕਤੀ ਪਿੰਡ ਸਹੂੰਗੜਾ ਸਾਈਡ ਤੋਂ ਪੈਦਲ ਆਉਂਦਾ ਦਿਖਾਈ ਦਿੱਤਾ, ਜਿਸ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੀ ਜੇਬ੍ਹ ਵਿਚੋਂ ਇਕ ਲਿਫ਼ਾਫਾ ਬਾਹਰ ਸੁੱਟ ਦਿੱਤਾ, ਜਿਸ ਦੀ ਜਾਂਚ ਕਰਨ ’ਤੇ ਉਸ ਵਿਚ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਉਨ੍ਹਾਂ ਦੱਸਿਆ ਕਾਬੂ ਕੀਤੇ ਵਿਅਕਤੀ ਦਾ ਨਾਂਅ ਗਗਨਦੀਪ ਸਿੰਘ ਪੁੱਤਰ ਅਮਰ ਸਿੰਘ ਵਾਸੀ ਹਿਆਤਪੁਰ ਰੁੜਕੀ ਥਾਣਾ ਪੋਜੇਵਾਲ ਹੈ ਤੇ ਉਸ ਪਾਸੋ ਪੈਂਤੀ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ। ਉਨ੍ਹਾਂ ਕਿਹਾ ਕਿ ਉਸ ਨੂੰ ਅਦਾਲਤ ’ਚ ਪੇਸ਼ ਕਰ ਦਿੱਤਾ ਤੇ ਮੁਕੱਦਮਾ ਦਰਜ ਕਰ ਲਿਆ ਹੈ।