ਲਖਨਊ 'ਚ ਇਮਾਰਤ ਡਿੱਗਣ ਤੋਂ ਬਾਅਦ ਡੀ.ਐਮ. ਸੂਰਿਆਪਾਲ ਗੰਗਵਾਰ ਨੇ ਮੌਕੇ ਦਾ ਲਿਆ ਜਾਇਜ਼ਾ
ਲਖਨਊ (ਉੱਤਰ ਪ੍ਰਦੇਸ਼), 7 ਸਤੰਬਰ-ਇਥੇ ਇਮਾਰਤ ਡਿੱਗਣ ਦੀ ਘਟਨਾ ਤੋਂ ਬਾਅਦ ਡੀ.ਐਮ. ਲਖਨਊ ਸੂਰਿਆਪਾਲ ਗੰਗਵਾਰ ਮੌਕੇ ਦਾ ਜਾਇਜ਼ਾ ਲਿਆ ਤੇ ਕਿਹਾ ਕਿ ਮੁੱਖ ਮੰਤਰੀ ਨੇ ਤੁਰੰਤ ਨੋਟਿਸ ਲਿਆ ਹੈ ਅਤੇ ਉਹ ਸਥਿਤੀ ਦਾ ਲਗਾਤਾਰ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਨੇ ਸਾਰੇ ਸੀਨੀਅਰ ਅਧਿਕਾਰੀਆਂ ਨੂੰ ਮੌਕੇ 'ਤੇ ਪਹੁੰਚਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਬਚਾਅ ਕਾਰਜ ਸਾਰੇ ਵਿਭਾਗਾਂ ਵਿਚਕਾਰ ਤਾਲਮੇਲ ਨਾਲ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ 28 ਲੋਕਾਂ ਨੂੰ ਬਚਾਅ ਲਿਆ ਗਿਆ ਹੈ ਅਤੇ ਹੁਣ 4 ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ।